30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਅਜੀਤ ਡੈਸਕ 05-11-2025
ਕਰਤਾਰਪੁਰ, 4 ਨਵੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਹੇਠ, ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਰਚਨਾ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਲੇਖ ਰਚਨਾ ਮੁਕਾਬਲੇ ਵਿਚ ਗਗਨਦੀਪ ਕÏਰ ਬੀ. ਏ. ਭਾਗ ਪਹਿਲਾ, ਮਾਨਸੀ ਬੀ. ਏ. ਭਾਗ ਦੂਜਾ, ਰੁਪਿੰਦਰਜੀਤ ਕÏਰ ਬੀ. ਏ. ਭਾਗ ਪਹਿਲਾ, ਕਵਿਤਾ ਉਚਾਰਨ ਮੁਕਾਬਲੇ ਵਿਚ ਨਵਜੋਤ ਕÏਰ ਬੀ. ਏ. ਭਾਗ ਤੀਜਾ, ਦਿਲਪ੍ਰੀਤ ਕÏਰ ਬੀ. ਏ. ਭਾਗ ਪਹਿਲਾ ਸ਼ਾਇਨਾ ਬੀ. ਏ. ਭਾਗ ਪਹਿਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮÏਕੇ ਕਾਲਜ ਦੇ ਪਿ੍ੰਸਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਗੁਰੂ ਜੀ ਦੇ ਉਪਦੇਸ਼ ਨੂੰ ਆਪਣੀ ਜੀਵਨ ਜਾਚ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮÏਕੇ ਪ੍ਰੋਫ਼ੈਸਰ ਸੁਖਵੀਰ ਰੂਬੀ, ਪ੍ਰੋਫ਼ੈਸਰ ਰਮਨਦੀਪ ਕÏਰ, ਪ੍ਰੋਫ਼ੈਸਰ ਰਣਜੀਤ ਸਿੰਘ, ਪ੍ਰੋਫ਼ੈਸਰ ਰਾਜਬੀਰ ਸਿੰਘ ਅਤੇ ਪ੍ਰੋਫ਼ੈਸਰ ਹਰਸਿਮਰਨ ਕÏਰ ਆਦਿ ਹਾਜ਼ਰ ਸਨ ¢
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਕਰਤਾਰਪੁਰ ਵਲੋਂ ਰੈੱਡ ਕ੍ਰਾਸ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।