30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਨਕੋਦਰ, 4 ਨਵੰਬਰ (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਇਆ | ਇਹ ਸਮਾਰੋਹ ਟੈਗੋਰ ਹਾਊਸ ਵਲੋਂ ਪਿ੍ੰਸੀਪਲ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ | ਇਸ ਮੌਕੇ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਸ਼ਰਧਾ ਭਾਵ ਨਾਲ ਸ਼ਬਦ ਕੀਰਤਨ ਕੀਤਾ | ਮੈਡਮ ਸ਼ਿਵਾਨੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਹ ਦਿਹਾੜਾ ਹੈ ਜੋ ਸਾਨੂੰ ਗੁਰੂ ਸਾਹਿਬ ਦੇ ਉਸ ਦਿਵਿਆ ਜੋਤ ਤੇ ਗਿਆਨ ਦੀ ਯਾਦ ਦਿਲਾਉਂਦਾ ਹੈ | ਟੈਗੋਰ ਹਾਊਸ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਆਧਾਰਿਤ ਸ਼ਬਦ ਤੇ ਕਵਿਤਾਵਾਂ ਪ੍ਰਸਤੁਤ ਕੀਤੀਆਂ | ਸੋਸ਼ਲ ਸਟਡੀਜ਼ ਵਿਭਾਗ ਤੇ ਸੀਨੀਅਰ ਬੱਡੀਜ਼ ਨੇ ਛੋਟੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ | ਇਸ ਪਵਿੱਤਰ ਦਿਹਾੜੇ 'ਤੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਦੋਸਾਂਝ ਤੇ ਪਿ੍ੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਸਾਰੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਭ ਨੂੰ ਏਕਤਾ, ਸਮਾਨਤਾ ਤੇ ਨਿਸ਼ਕਾਮ ਸੇਵਾ ਦੇ ਮੁੱਲਾਂ 'ਤੇ ਚਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਲਸੀਆਂ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।