ਮਲਸੀਆਂ, 4 ਨਵੰਬਰ (ਸੁਖਦੀਪ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਭਗੀਰਥ ਸਾਹਿਬ ਜੀ, ਪੱਤੀ ਆਕਲਪੁਰ (ਮਲਸੀਆਂ) ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ | ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਵਲੋਂ ਮਲਸੀਆਂ ਦੀਆਂ ਵੱਖ-ਵੱਖ ਪੱਤੀਆਂ ਦੀ ਪਰਿਕਰਮਾ ਕੀਤੀ ਗਈ | ਸੁੰਦਰ ਸਜੀ ਪਾਲਕੀ ਦੇ ਪਿੱਛੇ ਚੱਲ ਸੰਗਤਾਂ ਗੁਰਬਾਣੀ ਦਾ ਗੁਨਗਾਣ ਕਰ ਰਹੀਆਂ ਸਨ | ਵੱਖ-ਵੱਖ ਪੱਤੀਆਂ 'ਚ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ | ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਪਾਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਪੈਂਤੀ, ਮਾਸਟਰ ਤਾਰਾ ਸਿੰਘ, ਗੁਰਨਾਮ ਸਿੰਘ ਢਿੱਲੋਂ, ਨਰਿੰਦਰ ਸਿੰਘ ਫੌਰਮੈਨ, ਹੈੱਡਗ੍ਰੰਥੀ ਭਾਈ ਜਗਦੀਪ ਸਿੰਘ, ਨਿਰਮਲ ਸਿੰਘ ਸਰਾਭਾ, ਡਾ. ਹਰਵਿੰਦਰ ਸਿੰਘ ਨੰਢਾ, ਗੁਰਮੀਤ ਸਿੰਘ ਬੂਟਾ ਮੀਤ ਗ੍ਰੰਥੀ, ਰਾਜਵਿੰਦਰ ਸਿੰਘ ਰਾਜਾ, ਇੰਦਰਜੀਤ ਸਿੰਘ ਰਾਜਾ, ਅਮਰਜੀਤ ਸਿੰਘ ਢਿੱਲੋਂ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |