30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਾਤਾ ਸਾਹਿਬ ਕÏਰ ਖ਼ਾਲਸਾ ਸਕੂਲ ਦੇ ਧਾਰਮਿਕ ਪ੍ਰੀਖਿਆ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 05-11-2025
ਸ਼ਾਹਕੋਟ, 4 ਨਵੰਬਰ (ਬਾਂਸਲ)-ਮਾਤਾ ਸਾਹਿਬ ਕÏਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਕਰਵਾਏ ਸਮਾਗਮ ਮÏਕੇ ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮÏਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮÏਕੇ ਸਕੂਲ ਪਿ੍ੰਸੀਪਲ ਰੇਖਾ ਰਾਣੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪਿਛਲੇ ਸਮੇਂ 'ਚ ਵੱਖ ਵੱਖ ਸਕੂਲਾਂ ਵਿਚ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ, ਜਿਸ 'ਚ ਮਾਤਾ ਸਾਹਿਬ ਕÏਰ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ 'ਚ ਭਾਗ ਲਿਆ ਸੀ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੀਆਂ ਵਿਦਿਆਰਥਣਾਂ ਅੰਮਿ੍ਤਪਾਲ ਕÏਰ ਪੁੱਤਰੀ
ਕੁਲਦੀਪ ਸਿੰਘ ਤੇ ਸਿਮਰਨਜੀਤ ਕÏਰ ਪੁੱਤਰੀ ਹਰਪ੍ਰੀਤ ਸਿੰਘ ਨੂੰ ਵਧੀਆ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕਰਨ 'ਤੇ ਧਰਮ ਪ੍ਰਚਾਰ ਕਮੇਟੀ ਵਲੋਂ ਕ੍ਰਮਵਾਰ 2100 ਅਤੇ 1100 ਰੁਪਏ ਨਕਦ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ | ਇਸ ਤੋਂ ਇਲਾਵਾ ਹੋਰ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਹਰਜੋਤ ਸਿੰਘ, ਜੈਸਮੀਨ ਕÏਰ, ਕੋਹਿਨੂਰ ਸਿੰਘ, ਖੁਸ਼ਪ੍ਰੀਤ ਕÏਰ, ਸੀਮਾ, ਸੁਖਮਨਪ੍ਰੀਤ ਕÏਰ, ਏਕਮ, ਹਰਸਿਮਰਨ ਸਿੰਘ, ਸਿਮਰਨਜੀਤ ਕÏਰ, ਨਵਨੀਤ ਕÏਰ ਤੇ ਅਮਿ੍ਤਪਾਲ ਕÏਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮÏਕੇ ਭਾਈ ਅੰਮਿ੍ਤਪਾਲ ਸਿੰਘ ਨੇ ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕਿਤਾਬਾਂ ਦੇਣ ਦਾ ਐਲਾਨ ਕੀਤਾ | ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਸੰਸਥਾ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅਧਿਆਤਮਕ ਗਿਆਨ ਵੀ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀ ਅਜਿਹੀਆਂ ਪ੍ਰੀਖਿਆਵਾਂ 'ਚ ਭਾਗ ਲੈਣ ਤਾਂ ਕਿ ਉਹ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਤੋਂ ਜਾਣੂ ਹੋ ਸਕਣ | ਇਸ ਮÏਕੇ ਮੰਚ ਦਾ ਸੰਚਾਲਨ ਮੈਡਮ ਸਰਬਜੀਤ ਕÏਰ ਨੇ ਕੀਤਾ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਵਾਲਿਆਂ ਵਿਚ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਬਲਵੰਤ ਕÏਰ ਚੱਠਾ ਯੂ. ਕੇ., ਡਾ. ਨਗਿੰਦਰ ਸਿੰਘ ਜਨਰਲ ਸਕੱਤਰ, ਭਾਈ ਅੰਮਿ੍ਤਪਾਲ ਸਿੰਘ, ਸਕੂਲ ਪਿ੍ੰਸੀਪਲ ਰੇਖਾ ਰਾਣੀ ਤੇ ਕਾਲਜ ਪਿ੍ੰਸੀਪਲ (ਕਾਰਜਕਾਰੀ) ਪ੍ਰਵੀਨ ਕÏਰ ਸ਼ਾਮਿਲ ਸਨ |
ਪਿਛਲੀ ਖ਼ਬਰ ਗੁਰੂ ਨਗਰੀ ਦੀ ਸੜਕ ਤੋਂ ਦਰੱਖ਼ਤ ਕੱਟੇ ਜਾਣ ਕਾਰਨ ਵਾਤਾਵਰਨ ਪ੍ਰੇਮੀ ਨਿਰਾਸ਼-ਜਸਵੰਤ ਸਿੰਘ ਅਗਲੀ ਖ਼ਬਰ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਵਿੱਦਿਅਕ ਮੇਲੇ ਦੌਰਾਨ ਬੱਚਿਆਂ ਨੇ ਲਗਾਈ ਚਾਰਟਾਂ ਤੇ ਮਾਡਲਾਂ ਦੀ ਪ੍ਰਦਰਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।