30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਛੇਵੀਂ ਪਾਤਿਸ਼ਾਹੀ 'ਚ ਹੋਏ ਨਤਮਸਤਕ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਪਵਨ ਖਰਬੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਮੱਥਾ ਟੇਕਣ ਲਈ ਲਿਜਾਇਆ ਗਿਆ¢ ਵਿਦਿਆਰਥੀਆਂ ਨੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਕੀਰਤਨ ਸੁਣਿਆ¢ ਇਸ ਮੌਕੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਵਾਲੀਆਂ ਗੱਲਾਂ ਬਾਰੇ ਪ੍ਰੇਰਕ ਵਿਚਾਰ ਸਾਂਝੇ ਕੀਤੇ¢ ਸਕੂਲ ਦੇ ਚੇਅਰਮੈਨ ਸਰਦਾਰ ਮਹਿੰਦਰ ਸਿੰਘ ਨੇ ਕਿਹਾ ਕਿ ਉਹ ਇਹੋ ਜਿਹੇ ਧਾਰਮਿਕ ਸਥਾਨਾਂ 'ਤੇ ਟੂਰ ਅੱਗੇ ਵੀ ਕਰਵਾਉਂਦੇ ਰਹਿਣਗੇ ਤਾਂ ਜੋ ਵਿਦਿਆਰਥੀ ਆਪਣੇ ਧਰਮ ਨਾਲ ਜੁੜੇ ਰਹਿਣ ¢
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਕਾਰਤਿਕ ਦੀਪਦਾਨ ਮਹਾਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।