30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਮਨਸੂਰਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

ਅਜੀਤ ਡੈਸਕ 05-11-2025
ਗੁਰਾਇਆ/ਫਿਲੌਰ, 4 ਨਵੰਬਰ (ਬਲਵਿੰਦਰ ਸਿੰਘ, ਸਤਿੰਦਰ ਸ਼ਰਮਾ)-ਨੇੜਲੇ ਪਿੰਡ ਮਨਸੂਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ 'ਵਿਸ਼ਾਲ ਨਗਰ ਕੀਰਤਨ' ਸਜਾਏ ਗਏ | ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਿੰਘ ਸਭਾ (ਰਜਿ.) ਪਿੰਡ ਮਨਸੂਰਪੁਰ ਤੋਂ ਇਹ ਵਿਸ਼ਾਲ ਨਗਰ ਕੀਰਤਨ ਅਰੰਭ ਹੋਏ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ. ਆਰ. ਆਈ. ਵੀਰਾਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਰੇ ਪ੍ਰਬੰਧ ਕੀਤੇ ਗਏ | ਨਗਰ ਕੀਰਤਨ ਦੇ ਅਰੰਭ ਗੁਰੂ ਘਰ ਦੇ ਗ੍ਰੰਥੀ ਭਾਈ ਪਰਮਜੀਤ ਸਿੰਘ ਪ੍ਰੇਮੀ ਵਲੋਂ ਅਰਦਾਸ ਉਪਰੰਤ ਹੋਏ | ਨਗਰ ਕੀਰਤਨ ਦੌਰਾਨ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖ ਇਤਿਹਾਸ ਨਾਲ ਜੋੜਨ ਦੇ ਸੁਹਿਰਦ ਯਤਨ ਕੀਤੇ ਗਏ | ਸੰਗਤਾਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ ਕੀਤੀ ਅਤੇ ਵੱਖ-ਵੱਖ ਥਾਵਾਂ 'ਤੇ ਲੰਗਰ ਵਰਤਾਏ ਗਏ | ਇਸ ਮੌਕੇ ਅਮਰੀਕ ਸਿੰਘ ਨੰਬਰਦਾਰ, ਨਰਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ, ਦੌਰਾ ਸਿੰਘ, ਮੱਖਣ ਸਿੰਘ, ਰਾਜਾ, ਜੋਗਾ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਓਾਕਾਰ ਸਿੰਘ, ਜਸਕੀਰਤ ਸਿੰਘ , ਕਮਲਜੀਤ ਸਿੰਘ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਰਾਣਾ ਨੇ ਕੇਂਦਰੀ ਮੰਤਰੀ ਬਿੱਟੂ ਨਾਲ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਦੀ ਐੱਨ. ਐੱਸ. ਐੱਸ. ਯੂਨਿਟ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।