30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਬੱਚਿਆਂ ਨੇ ਜ਼ਿਲ੍ਹੇ 'ਚ ਲਗਾਤਾਰ ਆਪਣੀ ਚੜ੍ਹਤ ਰੱਖੀ ਬਰਕਰਾਰ

ਅਜੀਤ ਡੈਸਕ 05-11-2025
ਫਿਲੌਰ, 4 ਨਵੰਬਰ (ਵਿਪਨ ਗੈਰੀ)-ਜ਼ਿਲ੍ਹਾ ਜਲੰਧਰ ਦੇ ਸਕੂਲੀ ਖੇਡਾਂ ਦੇ ਮੁਕਾਬਲਿਆਂ 'ਚ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਆਪਣੀ ਚੜ੍ਹਤ ਬਰਕਰਾਰ ਰੱਖੀ | ਗੁਰਾਇਆ ਬਲਾਕ ਦੋ ਤੇ ਜ਼ੋਨ 10 ਅਧੀਨ ਪੈਂਦੇ ਸਕੂਲ ਦੇ ਖਿਡਾਰੀਆਂ ਨੇ ਖੇਡ ਅਧਿਕਾਰੀ ਸੁਖਦੀਪ ਸਿੰਘ ਦੀ ਯੋਗ ਅਗਵਾਈ 'ਚ ਰੱਸਾਕਸ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਮਰਾਏ ਜੰਡਿਆਲਾ 'ਚ ਹਿੱਸਾ ਲਿਆ | ਮੁਕਾਬਲਿਆਂ 'ਚ ਸਕੂਲ ਦੀਆਂ ਟੀਮਾਂ ਨੇ 14 ਸਾਲ ਵਰਗ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ 17 ਸਾਲ ਵਰਗ 'ਚ ਵੀ ਲੜਕੇ ਤੇ ਲੜਕੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੇ ਖਿਡਾਰੀਆਂ ਵਲੋਂ ਲਗਾਤਾਰ ਚੌਥੇ ਸਾਲ ਇਹ ਪ੍ਰਾਪਤੀਆਂ ਕੀਤੀਆਂ ਗਈਆਂ ਹਨ | ਸਕੂਲ ਪੁੱਜਣ 'ਤੇ ਪਿ੍ੰਸੀਪਲ ਬਲਜਿੰਦਰ ਕੁਮਾਰ, ਵਾਈਸ ਪਿ੍ੰਸੀਪਲ ਸੰਦੀਪ ਕੌਰ ਤੇ ਪ੍ਰਬੰਧਕ ਮਾਸਟਰ ਚਰਨਜੀਤ ਸਿੰਘ ਨੇ ਖਿਡਾਰੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਦੇ ਖਿਡਾਰੀ ਹੁਣ ਸੈਕੰਡਰੀ ਮੁਕਾਬਲਿਆਂ ਦੇ ਨਾਲ-ਨਾਲ ਪ੍ਰਾਇਮਰੀ ਮੁਕਾਬਲਿਆਂ 'ਚ ਵੀ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਮੰਤਵ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ, ਜਿਸ ਦੇ ਲਈ ਮਾਪੇ ਸਕੂਲ ਦਾ ਪੂਰਾ ਸਹਿਯੋਗ ਕਰ ਰਹੇ ਹਨ | ਇਸ ਮੌਕੇ ਮੈਡਮ ਬਲਜੀਤ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਗੁਰਜੀਤ ਕੌਰ, ਸੰਗੀਤਾ, ਮੈਡਮ ਮਾਨਸੀ, ਹਰਪ੍ਰੀਤ ਕੌਰ, ਪਲਵਿੰਦਰ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਤਾਰਪੁਰ 'ਚ ਕਰਵਾਏ ਧਾਰਮਿਕ ਸਮਾਗਮ ਅਗਲੀ ਖ਼ਬਰ ਰਾਣਾ ਨੇ ਕੇਂਦਰੀ ਮੰਤਰੀ ਬਿੱਟੂ ਨਾਲ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।