30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੇਂਦਰ ਸਰਕਾਰ ਦੀਆਂ ਜਮਹੂਰੀਅਤ ਅਤੇ ਸੰਵਿਧਾਨ ਵਿਰੋਧੀ ਚਾਲਾਂ ਤੋਂ ਸਾਵਧਾਨ ਹੋਣ ਪੰਜਾਬੀ-ਬੰਤ ਬਰਾੜ

ਅਜੀਤ ਡੈਸਕ 05-11-2025
ਸ਼ਾਹਕੋਟ, 4 ਨਵੰਬਰ (ਬਾਂਸਲ)-ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਇੱਥੇ ਪ੍ਰੈੱਸ ਦੇ ਨਾਂਅ ਜਾਰੀ ਇਕ ਬਿਆਨ 'ਚ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪੰਜਾਬ, ਜ਼ਮਹੂਰੀਅਤ ਤੇ ਸੰਵਿਧਾਨ ਵਿਰੋਧੀ ਚਾਲਾਂ ਤੋਂ ਸਮੁੱਚੇ ਪੰਜਾਬੀਆਂ ਨੂੰ ਸਾਵਧਾਨ ਹੋਣ ਤੇ ਇਕੱਠੇ ਹੋ ਕੇ ਜ਼ੋਰਦਾਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ 59 ਸਾਲਾਂ ਤੋਂ ਚੱਲੇ ਆ ਰਹੇ ਸੈਨੇਟ ਦੇ ਜਮਹੂਰੀ ਢਾਂਚੇ ਨੂੰ ਤੋੜਿਆ ਜਾ ਰਿਹਾ ਹੈ ਤੇ ਵਿਦਿਆਰਥੀਆਂ ਨੂੰ ਹਲਫ਼ੀਆ ਬਿਆਨਾਂ 'ਤੇ ਦਸਤਖ਼ਤ ਕਰਨ ਲਈ ਕਿਹਾ ਜਾ ਰਿਹਾ ਹੈ ਤਾਂ ਕਿ ਉਹ ਕੋਈ ਰੋਸ ਮੁਜ਼ਾਹਰਾ ਵੀ ਨਾ ਕਰ ਸਕਣ | ਕੇਂਦਰ ਸਰਕਾਰ ਦੇ ਅਜਿਹੇ ਧੱਕੇਸ਼ਾਹੀ ਵਾਲੇ ਫ਼ੈਸਲਿਆਂ ਵਿਰੁੱਧ ਪੰਜਾਬ ਯੂਨੀਵਰਸਿਟੀ ਵਿਚ ਚੱਲ ਰਹੇ ਘੋਲ ਦੇ ਹੱਕ ਵਿਚ ਸੀ. ਪੀ. ਆਈ. ਦੇ ਸਕੱਤਰ ਕਾ. ਬੰਤ ਸਿੰਘ ਬਰਾੜ, ਚੰਡੀਗੜ੍ਹ ਦੇ ਸਕੱਤਰ ਸਾਥੀ ਰਾਜ ਕੁਮਾਰ ਤੇ ਟ੍ਰੇਡ ਯੂਨੀਅਨ ਦੇ ਆਗੂ ਸਾਥੀ ਸ਼ਿੰਗਾਰਾ ਸਿੰਘ ਨੇ ਵਿਦਿਆਰਥੀ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹਮਾਇਤ ਕੀਤੀ | ਉਨ੍ਹਾਂ ਕਿਹਾ ਕਿ ਇਹ ਲੜਾਈ ਸਮੁੱਚੇ ਪੰਜਾਬ ਦੀ ਸਾਂਝੀ ਲੜਾਈ ਹੈ | ਇਸ ਵਿਚ ਸਾਰੀਆਂ ਖੱਬੀਆਂ ਧਿਰਾਂ ਤੇ ਜਮਹੂਰੀ ਜਨਤਕ ਜਥੇਬੰਦੀਆਂ ਪੂਰੇ ਜ਼ੋਰ ਨਾਲ ਹਿੱਸਾ ਲੈਣਗੀਆਂ | ਕਾ. ਬਰਾੜ ਨੇ ਕਿਹਾ ਕਿ ਖੱਬੀਆਂ ਪਾਰਟੀਆਂ ਨੇ ਸਾਂਝੇ ਤÏਰ 'ਤੇ ਸਾਰੇ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਂਅ ਲਿਖੇ ਮੰਗ ਪੱਤਰ ਰਾਹੀਂ ਸਰਕਾਰ ਨੂੰ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਚੋਣ ਪ੍ਰਣਾਲੀ ਨਾਲ ਛੇੜਛਾੜ ਕਰਨ ਤੋਂ ਪਾਸੇ ਰਹਿਣ ਲਈ ਆਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨ ਦੀ ਸਾਜਿਸ਼ ਰਾਹੀਂ ਪੰਜਾਬ ਦੀ ਅਣਖ ਨੂੰ ਵੰਗਾਰਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਇਸ ਨੂੰ ਕਿਸੇ ਹਾਲਤ ਵਿਚ ਵੀ ਬਰਦਾਸ਼ਤ ਨਹੀਂ ਕਰਨਗੇ |
ਪਿਛਲੀ ਖ਼ਬਰ ਸ਼ਰਾਰਤੀ ਅਨਸਰ ਨੇ ਪਰਾਲੀ ਦੀਆਂ ਗੱਠਾਂ ਨੂੰ ਲਗਾਈ ਅੱ.ਗ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਤਾਰਪੁਰ 'ਚ ਕਰਵਾਏ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।