15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਲੋਂ ਨਗਰ ਕੀਰਤਨ 23 ਨੂੰ

ਅਜੀਤ ਡੈਸਕ 20-11-2025
ਜਲੰਧਰ, 19 ਨਵੰਬਰ (ਹਰਵਿੰਦਰ ਸਿੰਘ ਫੁੱਲ)-350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਚੱਲ ਰਹੇ ਲੜੀਵਾਰ ਸਮਾਗਮ ਬੜੇ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੇ ਤਹਿਤ ਹਿੰਦ ਦੀ ਚਾਦਰ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਬੜੀ ਸ਼ਰਧਾ ਨਾਲ ਸਜਾਇਆ ਜਾ ਰਿਹਾ ਹੈ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੰੁਚ ਕੇ ਸਮਾਪਤ ਹੋਵੇਗਾ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਅਤੇ ਸੀਨੀਅਰ ਮੀਤ ਪ੍ਰਦਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਸਤਰੀ ਸਤਿਸੰਗ ਸਮਾਗਮ ਕਰਵਾਇਆ ਜਾਵੇਗਾ | 21 ਨਵੰਬਰ ਨੂੰ ਕਵੀ ਦਰਬਾਰ, 23 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਅਤੇ ਸ਼ਾਮ ਨੂੰ 4 ਵਜੇ ਸੈਮੀਨਾਰ ਕਰਵਾਇਆ ਜਾਵੇਗਾ, 24 ਨਵੰਬਰ ਨੂੰ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ ਅਤੇ ਸ਼ਾਮ ਨੂੰ 7 ਤੋਂ ਰਾਤ 10 ਵਜੇ ਤੱਕ ਕਥਾ ਕਰਵਾਇਆ ਸਜਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ਼ਹੀਦੀ ਦਿਹਾੜੇ ਮੌਕੇ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਕਥਾ ਵਾਚਕ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ ਦੌਰਾਨ 350 ਸ਼ਰਧਾਲੂਆਂ ਦਾ ਜਥਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ, ਅਨੰਦਪੁਰ ਸਾਹ... ਅਗਲੀ ਖ਼ਬਰ ਢਾਬੇ 'ਤੇ ਛਾਪੇਮਾਰੀ ਮਾਮਲੇ 'ਚ ਕੇਂਦਰੀ ਜੀ. ਐਸ. ਟੀ. ਵਿਭਾਗ ਕੱਸਣ ਲੱਗਾ ਸ਼ਿਕੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।