15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ ਦੌਰਾਨ 350 ਸ਼ਰਧਾਲੂਆਂ ਦਾ ਜਥਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ

ਅਜੀਤ ਡੈਸਕ 20-11-2025
ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਉਪਰਾਲਾ ਕਰਦੇ ਹੋਏ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਲੋਂ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਮੁਫ਼ਤ ਬੱਸ ਯਾਤਾਰਾ ਲਿਜਾਈ ਗਈ ਹੈ | ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੋਹਨ ਸਿੰਘ ਢੀਂਡਸਾ ਦੀ ਅਗਵਾਈ ਹੇਠ 350 ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ 6 ਬੱਸਾਂ ਦਾ ਪ੍ਰਬੰਧ ਕੀਤਾ ਗਿਆ | ਇਨ੍ਹਾਂ ਬੱਸਾਂ 'ਚ ਸੰਗਤ ਵਲੋਂ ਹਰਿ ਜੱਸ ਗਾਇਨ ਕਰਦਿਆਂ ਯਾਤਰਾ ਦਾ ਆਤਮਿਕ ਆਨੰਦ ਮਾਣਿਆ ਗਿਆ ਅਤੇ ਯਾਤਰਾ ਦੀ ਰਾਤ ਸਮੇਂ ਵਾਪਸੀ ਹੋਈ | ਇਸ ਮੌਕੇ ਪਰਮਿੰਦਰ ਸਿੰਘ (ਦਸਮੇਸ਼ ਨਗਰ), ਤੇਜਬੀਰ ਸਿੰਘ ਬਾਂਸਲ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਪਰਮਜੀਤ ਸਿੰਘ ਬਬਲਾ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਸੋਨੂੰ, ਹਰਮਨਜੋਤ ਸਿੰਘ, ਜਸਦੀਪ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਹਰਮਨ ਮੱਕੜ, ਜਸਬੀਰ ਸਿੰਘ, ਦੀਮੰਤ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਬੀਬੀ ਤਜਿੰਦਰ ਕੌਰ, ਬੀਬੀ ਜਸਬੀਰ ਕੌਰ, ਬੀਬੀ ਪਰਮਿੰਦਰ ਕੌਰ, ਕੰਵਲਜੀਤ ਕੌਰ, ਬਲਵਿੰਦਰ ਕੌਰ, ਇਸਤਰੀ ਸਤਿਸੰਗ ਸਭਾ, ਗੁਰੂ ਰਾਮਦਾਸ ਪਬਲਿਕ ਸਕੂਲ ਅਤੇ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਯੂਨੀਅਨ ਵਲੋਂ ਮੀਟਿੰਗ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਲੋਂ ਨਗਰ ਕੀਰਤਨ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।