ਲਾਟਰੀ ਦੀ ਦੁਕਾਨ 'ਤੇ ਲੁੱਟ ਕਰਨ ਵਾਲੇ 3 ਗਿ੍ਫ਼ਤਾਰ
ਅਜੀਤ ਡੈਸਕ
20-11-2025
ਸਬ-ਇੰਸਪੈਕਟਰ ਜਗਦੀਸ਼ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਇਰਲ ਵੀਡੀਓ 'ਚ ਨਜ਼ਰ ਆ ਰਹੇ ਤਿੰਨ ਲੁਟੇਰੇ ਹੁਣ ਪੁਲਿਸ ਦੀ ਗਿ੍ਫਤ ਦੇ ਵਿਚ ਹਨ¢ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ਼ ਨੰਨਾ ਅਤੇ ਕਰਨ ਸਿੰਘ ਦੋਵੇਂ ਨਿਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਦੇ ਰੂਪ 'ਚ ਹੋਈ ਹੈ ¢ ਤੀਜਾ ਦੋਸ਼ੀ ਸ਼ੁਭਮ ਨਾਰੰਗ ਉਰਫ਼ ਲੰਡਨ ਬਸ਼ੀਰਪੁਰਾ ਦਾ ਰਹਿਣ ਵਾਲਾ ਹੈ¢ ਪੁਲਿਸ ਨੇ ਤਿੰਨਾਂ ਨੂੰ ਗੁੱਜਾਪੀਰ ਰੋਡ 'ਤੇ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਮੁੜ ਕੋਈ ਨਵੀਂ ਵਾਰਦਾਤ ਕਰਨ ਦੀ ਫਿਰਾਕ 'ਚ ਘੁੰਮ ਰਹੇ ਸਨ¢ ਇਸ ਤੋਂ ਪਹਿਲਾਂ, ਪੁਲਿਸ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਧਾਰਾ 304 ਅਤੇ 3(5) ਬੀ.ਐਨ.ਐਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਸੀ¢ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਲੁਟੇਰੇ ਲਾਟਰੀ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਉੱਥੇ ਮÏਜੂਦ ਲੋਕਾਂ ਨੂੰ ਡਰਾ ਧਮਕਾ ਕੇ ਨਕਦੀ ਲੁੱਟ ਕੇ ਫਰਾਰ ਹੋ ਗਏ ਸਨ¢ ਇਹ ਵੀ ਸਾਹਮਣੇ ਆਇਆ ਕਿ ਲੁਟੇਰਿਆਂ ਨੇ ਸਿਰਫ਼ ਦੁਕਾਨਦਾਰ ਹੀ ਨਹੀਂ, ਸਗੋਂ ਦੁਕਾਨ ਵਿੱਚ ਖੜ੍ਹੇ ਗਾਹਕਾਂ ਨੂੰ ਵੀ ਨਿਸ਼ਾਨਾ ਬਣਾਇਆ¢ ਸਬ ਇੰਸਪੈਕਟਰ ਜਗਦੀਸ਼ ਲਾਲ ਨੇ ਦੱਸਿਆ ਕਿ ਮੁਖਬਰ ਦੀ ਗੁਪਤ ਸੂਚਨਾ 'ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਇਹ ਸਫਲਤਾ ਮਿਲੀ ¢ ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਨੇ ਤੁਰੰਤ ਛਾਪਾ ਮਾਰ ਕੇ ਤਿੰਨਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ¢ ਗਿ੍ਫ਼ਤਾਰ ਦੋਸ਼ੀਆਂ ਨੂੰ 1 ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ ਤਾਂ ਜੋ ਪੁੱਛਗਿੱਛ ਕਰਕੇ ਇਸ ਗੱਲ ਦੀ ਜਾਂਚ ਕੀਤੀ ਜਾ ਸਕੇ ਕਿ ਕੀ ਇਹ ਗਰੋਹ ਇਸ ਤੋਂ ਪਹਿਲਾਂ ਵੀ ਕੋਈ ਵੱਡੀਆਂ ਲੁੱਟਮਾਰ ਦੀਆਂ ਵਾਰਦਾਤਾਂ ਤਾਂ ਨਹੀਂ ਕਰ ਚੁੱਕਾ ਹੈ¢ ਉਨਾਂ ਨੇ ਦੱਸਿਆ ਕਿ ਪਹਿਲੀ ਜਾਂਚ ਵਿੱਚ ਇਹ ਵੀ ਸ਼ੱਕ ਹੈ ਕਿ ਦੋਸ਼ੀ ਕਾਫ਼ੀ ਸਮੇਂ ਤੋਂ ਅਪਰਾਧਕ ਗਤੀਵਿਧੀਆਂ ਵਿੱਚ ਲਿੱਪਤ ਸਨ ¢