14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਸ਼ੇ ਦੀਆਂ ਗੋਲੀਆਂ, ਕੈਪਸੂਲ ਤੇ ਡਰੱਗ ਮਨੀ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 20-11-2025
ਸ਼ਾਹਕੋਟ, 19 ਨਵੰਬਰ (ਸੁਖਦੀਪ ਸਿੰਘ/ਨਗਿੰਦਰ ਸਿੰਘ ਬਾਂਸਲ)-ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐਸ.ਪੀ. ਉਂਕਾਰ ਸਿੰਘ ਬਰਾੜ ਦੀ ਅਗਵਾਈ ਅਤੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਵਲੋਂ ਨਸ਼ੇ ਦੀਆਂ ਗੋਲੀਆਂ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਖਵਿੰਦਰਪਾਲ ਸਿੰਘ ਥਾਣਾ ਸ਼ਾਹਕੋਟ ਵੱਲੋਂ ਪੁਲਿਸ ਪਾਰਟੀ ਸਮੇਤ ਨਸ਼ਿਆਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਦੌਰਾਨ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਪਿੰਡ ਢੰਡੋਵਾਲ (ਸ਼ਾਹਕੋਟ) ਨੇੜੇ ਇੱਕ ਹੀਰੋ ਹਾਂਡਾ ਸੁਪਰ ਸਪਲੈਂਡਰ ਮੋਟਰਸਾਈਕਲ (ਪੀ.ਬੀ.67-ਸੀ.-8110) 'ਤੇ ਸਵਾਰ ਨੌਜਵਾਨ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ, ਨਸ਼ੀਲੀਆਂ ਗੋਲੀਆਂ ਅਤੇ 5550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਿਸ 'ਤੇ ਮੁਲਜ਼ਮ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਰਮਨਦੀਪ ਉਰਫ਼ ਰੋਮੀ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਬਾਵਿਆਂ ਸ਼ਾਹਕੋਟ ਵਜੋਂ ਹੋਈ ਹੈ |

ਪਿਛਲੀ ਖ਼ਬਰ ਤੀਸਰਾ ਪੰਡਿਤ ਗੋਵਰਧਨ ਦਾਸ ਸੰਗੀਤ ਸੰਮੇਲਨ 22 ਨੂੰ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਨਗਰ ਨਿਗਮ ਦੇ ਅਧੀਨ ਆਉਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੋਵੇਗਾ ਹੱਲ-ਅਜੈਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।