08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਬਲਕਾਰ ਸਿੰਘ ਕੈਨੇਡੀਅਨ (ਐੱਮ. ਪੀ.) ਵਲੋਂ ਐੱਸ. ਐੱਸ. ਪੀ. ਵਿਰਕ ਨਾਲ ਮੁਲਾਕਾਤ

ਅਜੀਤ ਡੈਸਕ 22-11-2025
• ਸ਼ਾਹਕੋਟ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਕਰਵਾਇਆ ਜਾਣੂ
ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸਮਾਜ ਸੇਵੀ ਕਾਰਜਾਂ ਲਈ ਪਛਾਣੇ ਜਾਂਦੇ ਪਿੰਡ ਬਾਹਮਣੀਆਂ (ਸ਼ਾਹਕੋਟ) ਦੇ ਵਸਨੀਕ ਬਲਕਾਰ ਸਿੰਘ ਕੈਨੇਡੀਅਨ (ਐੱਮ.ਪੀ) ਵਲੋਂ ਐੱਸ.ਐੱਸ.ਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨਾਲ ਮੁਲਾਕਾਤ ਕੀਤੀ ਗਈ | ਬਲਕਾਰ ਸਿੰਘ ਵਲੋਂ ਸ਼ਾਹਕੋਟ ਤੇ ਆਸ-ਪਾਸ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਐੱਸ. ਐੱਸ. ਪੀ ਵਿਰਕ ਨੂੰ ਜਾਣੂ ਕਰਵਾਇਆ ਗਿਆ | ਉਨ੍ਹਾਂ ਸੁਝਾਅ ਦਿੱਤਾ ਕਿ ਪੁਲਿਸ ਥਾਣਿਆਂ ਵਿਚ ਆਉਣ ਵਾਲੇ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਔਰਤਾਂ ਨਾਲ ਹੋਰ ਵੱਧ ਹਮਦਰਦੀ ਤੇ ਨਿਮਰਤਾ ਵਾਲਾ ਰਵੱਈਆ ਅਪਣਾਇਆ ਜਾਵੇ, ਤਾਂ ਜੋ ਲੋਕ ਬਿਨਾਂ ਝਿਜਕ ਆਪਣੀ ਗੱਲ ਪੁਲਿਸ ਤੱਕ ਪਹੁੰਚਾ ਸਕਣ | ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਸਾਰੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਕਿਹਾ ਕਿ ਪੁਲਿਸ ਦਾ ਮੁੱਖ ਫ਼ਰਜ਼ ਆਮ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ |
ਪਿਛਲੀ ਖ਼ਬਰ ਨਵਾਂ ਪਿੰਡ ਦੋਨੇਵਾਲ ਦਾ 2 ਰੋਜ਼ਾ ਛਿੰਝ ਮੇਲਾ ਤੇ ਕਬੱਡੀ ਮੈਚ 24, 25 ਨੂੰ ਅਗਲੀ ਖ਼ਬਰ ਸ਼ਾਹਕੋਟ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।