22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਚੰਡੀਗੜ੍ਹ ਪੂਰਨ ਤੌਰ 'ਤੇ ਪੰਜਾਬ ਨੂੰ ਦਿੱਤੇ ਜਾਣ ਦੀ ਮੰਗ

ਅਜੀਤ ਡੈਸਕ 25-11-2025
• ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਵੀ ਜਲਦ ਕਰਵਾਉਣ ਸੰਬੰਧੀ ਉਠਾਈ ਆਵਾਜ਼
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦੀ ਇੱਥੇ ਹੋਈ ਇਕੱਤਰਤਾ 'ਚ ਸ਼ਾਮਿਲ ਪਾਰਟੀ ਦੇ ਸੀਨੀਅਰ ਆਗੂਆਂ ਮਹਿੰਦਰ ਪਾਲ ਸਿੰਘ ਬਿਨਾਕਾ ਮੀਤ ਪ੍ਰਧਾਨ, ਬੀਬੀ ਹਰਜੀਤ ਕੌਰ ਤਲਵੰਡੀ ਮੈਂਬਰ ਵਰਕਿੰਗ ਕਮੇਟੀ, ਜਰਨੈਲ ਸਿੰਘ ਗੜਦੀਵਾਲਾ ਮੈਂਬਰ ਵਰਕਿੰਗ ਕਮੇਟੀ, ਅਮਰਜੀਤ ਸਿੰਘ ਕਿਸ਼ਨਪੁਰਾ, ਕੁਲਵਿੰਦਰ ਸਿੰਘ ਚੀਮਾ, ਬਲਵੀਰ ਸਿੰਘ ਜੈਨ ਨਗਰ, ਅਮਰਜੀਤ ਸਿੰਘ ਗੁਰੂ ਗੋਬਿੰਦ ਸਿੰਘ ਨਗਰ, ਜਸਵਿੰਦਰ ਸਿੰਘ ਜੱਸਾ ਤੇ ਸਤਨਾਮ ਸਿੰਘ ਲਾਈਲ ਆਦਿ ਨੇ ਚੰਡੀਗੜ੍ਹ ਪੂਰਨ ਤੌਰ 'ਤੇ ਪੰਜਾਬ ਨੂੰ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ ਹੈ ਤੇ ਪੰਜਾਬੀ ਇਸ ਨੂੰ ਹਾਸਿਲ ਕਰਕੇ ਰਹਿਣਗੇ | ਆਗੂਆਂ ਨੇ ਕਿਹਾ ਕਿ ਇਹ ਸਾਰਾ ਵਰਤਾਰਾ ਕੇਂਦਰ ਦੇ ਪੰਜਾਬ ਪ੍ਰਤੀ ਨਾਂਹ ਪੱਖੀ ਵਤੀਰੇ ਨੂੰ ਦਰਸਾਉਂਦਾ ਹੈ ਤੇ ਮੌਜੂਦਾ ਕੇਂਦਰ ਸਰਕਾਰ ਜੋ ਪਿਛਲੇ 11 ਸਾਲ ਤੋਂ ਸੱਤਾ ਵਿੱਚ ਹੈ ਨੇ ਵੀ ਪਹਿਲੀਆਂ ਸਰਕਾਰਾਂ ਵਾਂਗ ਚੰਡੀਗੜ੍ਹ ਪੰਜਾਬ ਨੂੰ ਦੇਣ ਤੋਂ ਟਾਲ-ਮਟੋਲ ਹੀ ਕੀਤਾ ਹੈ | ਜਦਕਿ ਹੁਣ ਕੇਂਦਰ ਸਰਕਾਰ ਨੇ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਇਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਸਾਜਿਸ਼ ਘੜੀ ਹੈ | ਆਗੂਆਂ ਨੇ ਕਿਹਾ ਕਿ ਉਹ ਕੇਂਦਰ ਦੀਆਂ ਇਨ੍ਹਾਂ ਕੋਝੀਆਂ ਸਾਜਿਸ਼ਾਂ ਨੂੰ ਕਦੀ ਵੀ ਪੂਰਾ ਨਹੀਂ ਹੋਣ ਦੇਣਗੇ | ਇਸ ਮੌਕੇ ਉਨ੍ਹਾਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਵੀ ਜਲਦ ਕਰਵਾਉਣ ਦੀ ਮੰਗ ਕੀਤੀ |
ਪਿਛਲੀ ਖ਼ਬਰ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਨੂੰ ਸਮਰਪਿਤ ਹੋਵੇਗਾ ਦੋਆਬਾ ਚੌਕ ਅਗਲੀ ਖ਼ਬਰ ਪੀ. ਐਨ. ਬੀ. ਵਲੋਂ ਮੈਗਾ ਐਮ. ਐਸ. ਐਮ. ਈ. ਅਤੇ ਨਿਰਯਾਤਕ ਸੰਮੇਲਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।