22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕਮਿਸ਼ਨਰੇਟ ਪੁਲਿਸ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀਆਂ ਦੇ ਤਬਾਦਲੇ

ਅਜੀਤ ਡੈਸਕ 25-11-2025
ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੀ ਕਾਰਗੁਜ਼ਾਰੀ ਨੂੰ ਬੇਹਤਰ ਬਣਾਉਣ ਲਈ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਹਨ | ਇਸ ਤਹਿਤ ਥਾਣਾ ਡਵੀਜ਼ਨ ਨੰਬਰ 5 ਦੇ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਨੂੰ ਥਾਣਾ ਡਵੀਜ਼ਨ ਨੰਬਰ 8 ਦਾ ਚਾਰਜ ਅਤੇ ਪਹਿਲਾਂ ਇਹ ਜ਼ਿੰਮੇਵਾਰੀ ਨਿਭਾਅ ਰਹੇ ਯਾਦਵਿੰਦਰ ਸਿੰਘ ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਘਰੇਲੂ ਕੰਮ ਕਰਕੇ ਛੁੱਟੀ 'ਤੇ ਗਏ ਥਾਣਾ ਡਵੀਜ਼ਨ ਨੰਬਰ 6 ਦੇ ਮੁਖੀ ਅਜਾਇਬ ਸਿੰਘ ਔਜਲਾ ਨੂੰ ਪੁਲਿਸ ਲਾਈਨ ਤਬਦੀਲ ਕਰਨ ਉਪਰੰਤ ਬਲਵਿੰਦਰ ਕੁਮਾਰ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਸਪੈਸ਼ਲ ਸੈੱਲ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਨੂੰ ਥਾਣਾ ਰਾਮਾ ਮੰਡੀ ਦੇ ਮੁਖੀ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਇਹ ਜ਼ਿੰਮੇਵਾਰੀ ਨਿਭਾ ਰਹੇ ਮਨਜਿੰਦਰ ਸਿੰਘ ਨੂੰ ਸਪੈਸ਼ਲ ਸੈੱਲ ਦਾ ਇੰਚਾਰਜ ਬਣਾਇਆ ਗਿਆ ਹੈ | ਥਾਣਾ ਕੈਂਟ ਦੇ ਮੁਖੀ ਰਵਿੰਦਰ ਕੁਮਾਰ ਨੂੰ ਪੁਲਿਸ ਲਾਈਨ 'ਚ ਤਬਦੀਲ ਕਰਨ ਉਪਰੰਤ ਹਰਭਜਨ ਲਾਲ ਨੂੰ ਥਾਣਾ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |
ਪਿਛਲੀ ਖ਼ਬਰ ਐਲ. ਪੀ. ਯੂ. ਦੇ ਸਾਲਾਨਾ ਇੰਟਰ-ਯੂਨੀਵਰਸਿਟੀ ਫੈਸਟ 'ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ ਵਿਚ 'ਰੰਗਮੰਚ 2025' ਸਾਲਾਨਾ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।