22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਿਆਸੀ ਦਬਾਅ ਹੇਠ ਬੁਲਾਈ ਗਈ ਨਗਰ ਕੌਂਸਲ ਨਕੋਦਰ ਦੀ ਮੀਟਿੰਗ-ਰਾਣਾ ਰੰਧਾਵਾ

ਅਜੀਤ ਡੈਸਕ 25-11-2025
ਜਲੰਧਰ, 24 ਨਵੰਬਰ (ਜਸਪਾਲ ਸਿੰੰਘ)-ਸੀਨੀਅਰ ਕਾਂਗਰਸੀ ਆਗੂ ਤੇ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਨਗਰ ਕੌਂਸਲ ਨਕੋਦਰ ਦੇ ਪ੍ਰਧਾਨ 'ਤੇ ਸਾਜਿਸ਼ ਤਹਿਤ ਕੇਸ ਦਰਜ ਕਰਨ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹਾ ਕੇਵਲ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸਿਆਸੀ ਲਾਹੇ ਲਈ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਨੂੰ ਇਕ ਝੂਠੇ ਕੇਸ 'ਚ ਫਸਾ ਕੇ ਸੱਤਾ ਧਿਰ ਵਲੋਂ ਨਗਰ ਕੌਂਸਲ ਦੀ ਮੀਟਿੰਗ ਸੱਦਣਾ ਲੋਕਤੰਤਰੀ ਪਰੰਪਰਾਵਾਂ ਦਾ ਘਾਣ ਕਰਨ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ 'ਤੇ ਝੂਠਾ ਕੇਸ ਦਰਜ ਕਰਨ ਦਾ ਮਕਸਦ ਕੇਵਲ ਪ੍ਰਧਾਨ ਨੂੰ ਦੂਰ ਰੱਖ ਕੇ ਮਨਮਰਜ਼ੀ ਕਰਨਾ ਹੈ | ਰਾਣਾ ਰੰਧਾਵਾ ਨੇ ਕਿਹਾ ਕਿ ਅਸਲ 'ਚ ਨਗਰ ਕੌਂਸਲ ਨਕੋਦਰ 'ਚ ਕਾਂਗਰਸ ਬਹੁਮਤ 'ਚ ਹੈ, ਜਿਸ ਕਾਰਨ ਸੱਤਾ ਧਿਰ ਆਪਣੀ ਮਨਮਰਜ਼ੀ ਨਹੀਂ ਕਰ ਪਾ ਰਹੀ ਸੀ ਪਰ ਹੁਣ ਇਕ ਗਿਣੀ ਮਿੱਥੀ ਸਾਜਿਸ਼ ਤਹਿਤ 'ਆਪ' ਸਰਕਾਰ ਵਲੋਂ ਪ੍ਰਸ਼ਾਸਨ 'ਤੇ ਦਬਾਅ ਪਾ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਆਪ ਸਰਕਾਰ ਨਗਰ ਕੌਂਸਲ ਦੇ ਪ੍ਰਧਾਨ ਦੀ ਗੈਰ ਹਾਜ਼ਰੀ 'ਚ ਉਪ ਪ੍ਰਧਾਨ ਦੀ ਕੁਰਸੀ 'ਤੇ ਆਪਣੀ ਮਨਪਸੰਦ ਦਾ ਵਿਅਕਤੀ ਬਿਠਾਉਣਾ ਚਾਹੁੰਦੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪ੍ਰਸ਼ਾਸਨ ਵਲੋਂ 26 ਤਰੀਕ ਨੂੰ ਪ੍ਰਧਾਨ ਦੀ ਗੈਰ ਹਾਜ਼ਰੀ 'ਚ ਮੀਟਿੰਗ ਬੁਲਾਈ ਗਈ ਹੈ |
ਪਿਛਲੀ ਖ਼ਬਰ —ਮਾਮਲਾ 13 ਸਾਲਾ ਲੜਕੀ ਦੀ ਸਹੇਲੀਆਂ ਦੇ ਪਿਤਾ ਵਲੋਂ ਕੀਤੀ ਹੱਤਿਆ ਦਾ— ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਹਸਪ... ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।