ਗੁਰਾਇਆ, 24 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਮੁਹਿੰਮ ਤਹਿਤ ਗਰਭਵਤੀ ਮਹਿਲਾਵਾਂ ਦੀ ਜਾਂਚ ਸਬੰਧੀ ਅੱਜ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮਕਸਦ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਜਾਂਚ ਕਰਕੇ ਉਨ੍ਹਾਂ ਦੀ ਸਿਹਤ ਨੂੰ ਸੁਨਿਸ਼ਚਿਤ ਕਰਨਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਾਰੇ ਸਰਕਾਰੀ ਸਿਹਤ ਕੇਂਦਰਾਂ, ਜ਼ਿਲ੍ਹਾ ਹਸਪਤਾਲਾਂ ਅਤੇ ਸਮੂਹਕ ਸਿਹਤ ਕੇਂਦਰਾਂ 'ਚ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਦੀ ਸਿਹਤ ਦੀ ਪੂਰੀ ਜਾਂਚ ਜਿਸ ਵਿੱਚ ਖੂਨ ਦੀ ਜਾਂਚ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣਾ, ਖੂਨ ਦੀ ਕਮੀ ਨੂੰ ਪਛਾਣਨਾ ਅਤੇ ਉਸਦਾ ਇਲਾਜ ਕਰਨਾ, ਉੱਚ-ਜੋਖਮ ਗਰਭਾਧਾਨਾਂ ਦੀ ਪਛਾਣ ਅਤੇ ਮਾਤਾ-ਬੱਚੇ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਉਠਾਉਣਾ ਹੈ |