22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 25-11-2025

ਖਲਵਾੜਾ, 24 ਨਵੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਬੀਬੀ ਸੰਦੀਪ ਕੌਰ ਭੁੱਲਾਰਾਈ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਾਇਆ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਤੇ ਭਾਈ ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਪਲਵਿੰਦਰ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਜਰਨੈਲ ਸਿੰਘ, ਸੁਖਵੀਰ ਸਿੰਘ, ਰਘਬੀਰ ਸਿੰਘ, ਸੁਰਿੰਦਰ ਸਿੰਘ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਤੇ ਹੋਰ ਬਹੁਤ ਸਾਰੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੀ ਮਨਵੀਰ ਕੌਰ ਦਾ ਪੰਜਾਬੀ ਵਾਦ-ਵਿਵਾਦ ਮੁਕਾਬਲੇ 'ਚ ਤੀਜੇ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।