ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ
ਅਜੀਤ ਡੈਸਕ
25-11-2025
ਇਸ ਨਾਲ ਬੱਚਿਆਂ ਦੀ ਪੰਜਾਬੀ ਇਤਿਹਾਸ ਤੇ ਵਿਰਾਸਤ ਪ੍ਰਤੀ ਸਮਝ ਹੋਰ ਮਜ਼ਬੂਤ ਹੋਈ | ਬੱਡੀ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਸੁੰਦਰ ਸਲੋਗਨ ਤਿਆਰ ਕੀਤੇ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪਿ੍ੰਸੀਪਲ ਸ਼ਾਲੂ ਗੁਪਤਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ |