08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ ਸੰਬੰਧੀ ਮੀਟਿੰਗ

ਅਜੀਤ ਡੈਸਕ 06-12-2025
ਸ਼ਾਹਕੋਟ, 5 ਦਸੰਬਰ (ਸੁਖਦੀਪ ਸਿੰਘ)-ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਦੇ ਭੋਗ, 15ਵਾਂ ਸਾਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ 22 ਦਸੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਸੰਤ ਬਾਬਾ ਮਣਸ਼ਾ ਸਿੰਘ ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਸੁਸਾਇਟੀ ਦੇ ਚੇਅਰਮੈਨ ਗੁਰਮੁੱਖ ਸਿੰਘ ਕੋਟਲਾ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਸੰਗਤਾਂ ਵਲੋਂ ਸਮਾਗਮਾਂ ਦਾ ਪੋਸਟਰ ਜਾਰੀ ਕੀਤਾ ਗਿਆ | ਸ. ਕੋਟਲਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਸੰਬੰਧੀ 20 ਤੇ 21 ਦਸੰਬਰ ਨੂੰ ਸ਼ਾਮ 6 ਵਜੇ ਧਾਰਮਿਕ ਦੀਵਾਨ ਸਜਾਏ ਜਾਣਗੇ | 22 ਦਸੰਬਰ ਨੂੰ ਸਵੇਰ ਸਮੇਂ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਭਾਈ ਪ੍ਰਭਜੋਤ ਸਿੰਘ ਬਜੂਹਾ ਖੁਰਦ ਵਾਲਿਆਂ ਦਾ ਰਾਗੀ ਜੱਥਾ ਅਤੇ ਭਾਈ ਗੁਰਪ੍ਰਤਾਪ ਸਿੰਘ ਜੀ ਸੁੱਗਾ ਪੰਥ ਪ੍ਰਸਿੱਧ ਢਾਡੀ ਜੱਥਾ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ | ਇਸ ਮੌਕੇ ਸਵੇਰੇ 9 ਵਜੇ ਦਸਤਾਰ ਮੁਕਾਬਲੇ ਤਿੰਨ ਗਰੁੱਪਾਂ 'ਚ ਸ਼ੁਰੂ ਹੋਣਗੇੇ | ਇਸ ਮੌਕੇ ਜਗਤਾਰ ਸਿੰਘ ਖ਼ਾਲਸਾ ਸਾਬਕਾ ਸਰਪੰਚ, ਭਜਨ ਸਿੰਘ ਮੈਂਬਰ ਪੰਚਾਇਤ, ਦਵਿੰਦਰ ਸਿੰਘ ਰਹੇਲੂ ਪ੍ਰਧਾਨ ਕਸ਼ਯਪ ਰਾਜਪੂਤ ਸਭਾ, ਗੁਰਮੁੱਖ ਸਿੰਘ ਯੂ.ਐਸ.ਏ., ਪਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਝੀਤਾ, ਸਰਬਜੀਤ ਸਿੰਘ ਮਾਨ, ਹਰਬੰਸ ਸਿੰਘ ਝੀਤਾ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਹਾਲੈਂਡ, ਬਲਜੀਤ ਸਿੰਘ ਮੈਂਬਰ ਪੰਚਾਇਤ, ਗੁਰਮੁੱਖ ਸਿੰਘ ਕਿਸਾਨ ਆਗੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਸੈਣ ਭਗਤ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪਿ੍ੰਸੀਪਲ ਸਤਬੀਰ ਸਿੰਘ ਚਾਨੀਆ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।