08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਾਬਾ ਸੈਣ ਭਗਤ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 06-12-2025
ਫਿਲੌਰ, 5 ਦਸੰਬਰ (ਵਿਪਨ ਗੈਰੀ)-ਸੂਬੇ ਦਾ ਪ੍ਰਸਿੱਧ ਦੇਹਰਾ ਬਾਬਾ ਸੈਣ ਭਗਤ ਜੀ ਪਿੰਡ ਪ੍ਰਤਾਬਪੁਰਾ ਵਿਖੇ ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪ੍ਰਸਿੱਧ ਕੀਰਤਨੀ ਭਾਈ ਦਵਿੰਦਰ ਸਿੰਘ ਸੋਢੀ ਅਤੇ ਉਨ੍ਹਾਂ ਦੇ ਸਾਥੀਆ ਵਲ਼ੋਂ ਰਸਭੀਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਮਾਸਟਰ ਜਸਵਿੰਦਰ ਸਿੰਘ ਨੇ ਬਾਬਾ ਸੈਣ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਮੱਖਣ ਸਿੰਘ, ਸਰਵਣ ਸਿੰਘ ਫ਼ੌਜੀ ਸੀਨੀਅਰ ਵਾਈਸ ਪ੍ਰਧਾਨ, ਚਰਨਜੀਤ ਸਿੰਘ ਲਾਡੀ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਸੈਸ਼ਨ ਕਰਵਿਾੲਆ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।