08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ

ਅਜੀਤ ਡੈਸਕ 06-12-2025
ਚੁਗਿੱਟੀ/ ਜੰਡੂਸਿੰਘਾ, 5 ਦਸੰਬਰ (ਨਰਿੰਦਰ ਲਾਗੂ)-ਵੀਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੁਹੱਲਾ ਭਾਰਤ ਨਗਰ ਨੇੜੇ ਗੁਰੂ ਨਾਨਕਪੁਰਾ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ 'ਚ ਰਾਗੀ ਭਾਈ ਬਲਵਿੰਦਰ ਸਿੰਘ, ਰਾਗੀ ਭਾਈ ਸਰਬਜੀਤ ਸਿੰਘ ਖਡੂਰ ਸਾਹਿਬ ਵਾਲੇ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰਾ ਵਾਲਿਆਂ ਆਖਿਆ ਕਿ ਮਨੁੱਖੀ ਜਨਮ ਦਾ ਲਾਹਾ ਲੈਣ ਲਈ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜ਼ਾਰਨਾ ਚਾਹੀਦਾ ਹੈ | ਸਮਾਪਤੀ 'ਤੇ ਮੁੱਖ ਪ੍ਰਬੰਧਕ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਮੇਅਰ ਵਨੀਤ ਧੀਰ, ਹਲਕਾ ਇੰਚਾਰਜ਼ ਨਿਤਿਨ ਕੋਹਲੀ ਸਮੇਤ ਕਈ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਕਤ ਇਲਾਕੇ ਤੋਂ ਵੱਖ-ਵੱਖ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਦੋਆਬਾ ਚੌਕ ਨੇੜੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ -ਟਰਾਂਸਪੋਰਟ ਮਾਫੀਆ ਦਾ ਖੌਫ ਵਧਿਆ- ਓਵਰਲੋਡਿੰਗ ਨਾਲ ਤਬਾਹ ਹੋ ਰਹੀਆਂ ਸੜਕਾਂ, ਪ੍ਰਸ਼ਾਸਨ ਦੀ ਚੁੱਪ 'ਤੇ ਵੱਡਾ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।