07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਹਿਲਾ ਮੰਡਲ ਨੇ ਨਵੇਂ ਡੀ. ਐੱਸ. ਪੀ. ਨਾਲ ਮੁਲਾਕਾਤ ਕਰ ਕੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਕਰਵਾਇਆ ਜਾਣੂ

ਅਜੀਤ ਡੈਸਕ 06-12-2025
• ਔਰਤਾਂ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਵਿਚਾਰ-ਚਰਚਾ
• ਡੀ. ਐੱਸ. ਪੀ. ਨੇ ਸਮੱਸਿਆਵਾਂ ਦਾ ਹੱਲ ਕਰਨ ਦਾ ਦਿੱਤਾ ਭਰੋਸਾ
ਸ਼ਾਹਕੋਟ, 5 ਦਸੰਬਰ (ਦਲਜੀਤ ਸਿੰਘ ਸਚਦੇਵਾ)- ਮਹਿਲਾ ਮੰਡਲ ਸ਼ਾਹਕੋਟ (ਰਜਿ.) ਵਲੋਂ ਪ੍ਰਧਾਨ ਸੁਖਜੀਤ ਕੌਰ ਸੁੱਖੀ ਤੇ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਦੀ ਅਗਵਾਈ ਹੇਠ ਡੀ. ਐੱਸ. ਪੀ. ਦਫ਼ਤਰ ਸ਼ਾਹਕੋਟ ਵਿਖੇ ਨਵੇਂ ਆਏ ਡੀ.ਐੱਸ.ਪੀ ਸੁਖਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਮਹਿਲਾ ਮੰਡਲ ਦੀਆਂ ਅਹੁਦੇਦਾਰਾਂ ਵਲੋਂ ਔਰਤਾਂ ਦੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਪ੍ਰਧਾਨ ਸੁਖਜੀਤ ਕੌਰ ਸੁੱਖੀ ਤੇ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਨੇ ਡੀ. ਐੱਸ. ਪੀ. ਨੂੰ ਦੱਸਿਆ ਕਿ ਸਾਡੀ ਸੰਸਥਾ ਵਲੋਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ | ਔਰਤਾਂ ਦੇ ਘਰੇਲੂ ਝਗੜਿਆਂ ਦਾ ਨਿਪਟਾਰਾ ਸੰਸਥਾ ਪੱਧਰ 'ਤੇ ਹੀ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਡੀ.ਐੱਸ.ਪੀ. ਨੂੰ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਤੇ ਸਰਕਾਰੀ ਹਸਪਤਾਲ ਸ਼ਾਹਕੋਟ ਬਾਹਰ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਮਹਿਲਾ ਮੰਡਲ ਵਲੋਂ ਹਰ ਪੱਧਰ 'ਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇਗਾ | ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਮਹਿਲਾ ਮੰਡਲ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸੰਸਥਾ ਵਲੋਂ ਜਾਣੂ ਕਰਵਾਏ ਗਏ ਹਰ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਅਖ਼ੀਰ ਵਿਚ ਮਹਿਲਾ ਮੰਡਲ ਵਲੋਂ ਡੀ.ਐੱਸ.ਪੀ ਸੁਖਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਕੀ ਅਰੋੜਾ ਸੀਨੀਅਰ ਵਾਈਸ ਪ੍ਰਧਾਨ, ਕੁਲਵਿੰਦਰ ਕੌਰ ਸਾਗਰ ਜਨਰਲ ਸਕੱਤਰ, ਰਾਜਵਿੰਦਰ ਕੌਰ ਮੀਡੀਆ ਇੰਚਾਰਜ, ਸੁਰਿੰਦਰ ਕੌਰ, ਰਮਨਦੀਪ ਕੌਰ ਢੇਰੀਆਂ, ਰਜੀ ਸੈਦਪੁਰ, ਨਿਰਮਲ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਲਸੀਆਂ ਰੇਲਵੇ ਸਟੇਸ਼ਨ 'ਤੇ ਧਰਨਾ ਦੇ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਸਮੇਤ 40 ਕਿਸਾਨ ਪੁਲਿਸ ਨੇ ਹਿਰਾਸ... ਅਗਲੀ ਖ਼ਬਰ ਕ੍ਰਾਂਤੀਕਾਰੀ ਬਹੁਜਨ ਕਿਰਤੀ ਸੰਘ ਵਲੋਂ ਸਤਿਸੰਗ ਭਲਕੇ-ਸਹੋਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।