24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵਲੋਂ ਸਮਾਰਟ ਸਕੂਲ ਆਲੋਵਾਲ 'ਚ ਮੈਗਾ ਪੀ.ਟੀ.ਐਮ. 'ਚ ਸ਼ਿਰਕਤ <br/>

ਅਜੀਤ ਡੈਸਕ 21-12-2025
ਨਕੋਦਰ, 20 ਦਸੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਉਪਰਾਲੇ 'ਮੈਗਾ ਪੀ.ਟੀ.ਐਮ.' ਦੇ ਤਹਿਤ ਸਰਕਾਰੀ ਸਕੂਲ ਆਲੋਵਾਲ ਨਕੋਦਰ 'ਚ ਹਰਵਿੰਦਰ ਸਿੰਘ ਵਿਰਕ ਐਸ.ਐਸ.ਪੀ. ਦਿਹਾਤੀ ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡੀ.ਐਸ.ਪੀ. ਨਕੋਦਰ ਉਂਕਾਰ ਸਿੰਘ ਬਰਾੜ ਅਤੇ ਹਰਮਿੰਦਰ ਸਿੰਘ ਸਬ ਇੰਸਪੈਕਟਰ ਥਾਣਾ ਸਿਟੀ ਨਕੋਦਰ ਵੀ ਹਾਜ਼ਰ ਰਹੇ | ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਅਤਿ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ ਸਗੋਂ ਨੈਤਿਕ ਕਦਰਾਂ-ਕੀਮਤਾਂ ਅਨੁਸ਼ਾਸਨ ਅਤੇ ਚੰਗੇ ਸੰਸਕਾਰ ਵੀ ਵਿਕਸਤ ਕਰਨੇ ਚਾਹੀਦੇ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨਾਲ ਦੋਸਤਾਨਾ ਸੰਬੰਧ ਬਣਾਈ ਰੱਖਣ ਅਤੇ ਉਨ੍ਹਾਂ ਦੀ ਪੜ੍ਹਾਈ ਤੇ ਵਿਵਹਾਰ 'ਤੇ ਨਿਰੰਤਰ ਧਿਆਨ ਦਿੱਤਾ ਜਾਣਾ ਚਾਹੀਦਾ ਹੈ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੇ 21 ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਅਗਲੀ ਖ਼ਬਰ ਸ਼ਹੀਦੀ ਪੰਦ੍ਹਰਵਾੜੇ ਸੰਬੰਧੀ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।