15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਵਿਧਾਇਕ ਸ਼ੇਰੋਵਾਲੀਆ ਨੇ ਨੰਗਲ ਅੰਬੀਆਂ ਜ਼ੋਨ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਸੁਖਦੇਵ ਸੁੱਖਾ ਦਾ ਕਰਵਾਇਆ ਮੂੰਹ ਮਿੱਠਾ

ਅਜੀਤ ਡੈਸਕ 22-12-2025
ਮਲਸੀਆਂ, 21 ਦਸੰਬਰ (ਦਲਜੀਤ ਸਿੰਘ ਸਚਦੇਵਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼ਾਹਕੋਟ ਹਲਕੇ 'ਚ ਕਾਂਗਰਸ ਪਾਰਟੀ ਦੇ ਖੇਮੇ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਬਲਾਕ ਸੰਮਤੀ ਸ਼ਾਹਕੋਟ ਦੇ ਨੰਗਲ ਅੰਬੀਆਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਉਨ੍ਹਾਂ ਦਾ ਮੰੂਹ ਮਿੱਠਾ ਕਰਵਾਇਆ | ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਜੋ ਸਫ਼ਲਤਾ ਮਿਲੀ ਹੈ, ਉਸ ਨੂੰ ਮੈਂ ਸਿਰਫ਼ ਕਾਂਗਰਸ ਪਾਰਟੀ ਦੀ ਜਿੱਤ ਨਹੀਂ ਮੰਨਦਾ, ਸਗੋਂ ਇਹ ਹਲਕੇ ਦੇ ਸੂਝਵਾਨ ਲੋਕਾਂ ਦੀ ਜਿੱਤ ਹੈ | ਜੇਤੂ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਨੇ ਵਿਧਾਇਕ ਲਾਡੀ ਸ਼ੇਰੋਵਾਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਵਿਧਾਇਕ ਸ਼ੇਰੋਵਾਲੀਆ ਦੀ ਰਹਿਨੁਮਾਈ ਤੇ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ |
ਇਸ ਮੌਕੇ ਸੁਖਦੇਵ ਰਾਜ ਗਿੱਲ ਸਾਬਕਾ ਸਰਪੰਚ ਨੰਗਲ ਅੰਬੀਆਂ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਗੁਰਦੇਵ ਸਿੰਘ ਕੰਨੀਆਂ ਖੁਰਦ, ਜਸਪਾਲ ਸਿੰਘ ਨੰਗਲ ਅੰਬੀਆਂ, ਗੁਰਨਾਮ ਸਿੰਘ ਸਾਬਕਾ ਸਰਪੰਚ ਕੋਟਲਾ ਸੂਰਜ ਮੱਲ੍ਹ, ਮਨਜਿੰਦਰ ਸਿੰਘ ਕਲੇਰ ਸਰਪੰਚ ਟੁੱਟ ਸ਼ੇਰ ਸਿੰਘ, ਬਲਕਾਰ ਸਿੰਘ ਟੁੱਟ ਸ਼ੇਰ ਸਿੰਘ, ਜਗਦੀਸ਼ ਲਾਲ ਸਾਬਕਾ ਸਰਪੰਚ ਟੁੱਟ ਸ਼ੇਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਭਾਗੋ ਜੀ ਬੱਲਾਂ ਵਿਖੇ ਸਫ਼ਰ-ਏ-ਸ਼ਹਾਦਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 26 ਤੋਂ-ਪ੍ਰਧਾਨ ਝੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।