07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰੂ ਤੇਗ ਬਹਾਦਰ ਪਬਲਿਕ ਸਕੂਲ 'ਚ ਗੁਰਮਤਿ ਸਮਾਗਮ ਕਰਵਾਇਆ <br/>

ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ | ਤਸਵੀਰ-ਮੁਨੀਸ਼ <br/> 23-12-2025
ਜਲੰਧਰ, 22 ਦਸੰਬਰ (ਪਵਨ ਖਰਬੰਦਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਨੌਵੀਂ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਹੋਰ ਬੇਅੰਤ ਸ਼ਹੀਦਾਂ ਦੀ ਅਦੁੱਤੀ ਅਤੇ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸ੍ਰੀ ਜਪੁ ਜੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ ਉਪਰੰਤ ਨਰਸਰੀ ਕਲਾਸ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਮੂਲ ਮੰਤਰ ਉਚਾਰਨ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੀ ਜੀਵਨੀ ਬਾਰੇ ਕਵੀਸ਼ਰੀ ਅਤੇ ਕਵਿਤਾਵਾਂ ਦੀ ਪੇਸ਼ਕਸ਼ ਸੰਗਤ ਸਨਮੁੱਖ ਪੇਸ਼ ਕੀਤੀ ਗਈ | ਵੱਖ ਵੱਖ ਵਿਦਿਆਰਥੀਆ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਉੱਪਰ ਅੰਗਰੇਜ਼ੀ ਅਤੇ ਪੰਜਾਬੀ ਵਿਚ ਲੈਕਚਰ ਵੀ ਦਿੱਤੇ ਗਏ | ਸਕੂਲ ਦੇ ਪਿ੍ੰਸੀਪਲ ਅਮਿਤਾਲ ਕੌਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰ ਕÏਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਸਿੱਖ ਫ਼ਲਸਫ਼ੇ ਉੱਪਰ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਅੰਤ ਵਿੱਚ ਸਕੂਲ ਦੇ ਟਰੱਸਟੀ ਜਸਵਿੰਦਰ ਸਿੰਘ, ਪਿ੍ੰਸੀਪਲ ਅਮਿਤਾਲ ਕੌਰ ਅਤੇ ਸਮੂਹ ਸਟਾਫ਼ ਨੇ ਆਏ ਹੋਏ ਮੁੱਖ ਮਹਿਮਾਨਾਂ ਅਤੇ ਗੁਰੂ ਨਾਮ ਲੇਵਾ ਸੰਗਤਾਂ ਦਾ ਇਸ ਗੁਰਮਤਿ ਸਮਾਗਮ 'ਚ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ | ਇਸ ਸਮਾਗਮ 'ਚ ਹਰਸ਼ਰਨ ਸਿੰਘ ਚੀਮਾ, ਰਾਜਵੀਰ ਸਿੰਘ ਬਾਜਵਾ, ਸਿਮਰਨਵੀਰ ਸਿੰਘ ਬਾਜਵਾ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਹਾਜ਼ਰੀਆਂ ਭਰਦੇ ਹੋਏ ਸਮਾਗਮ ਦੀ ਸਫਲਤਾ ਵਿੱਚ ਯੋਗਦਾਨ ਪਾਇਆ |

ਪਿਛਲੀ ਖ਼ਬਰ ਸਿਹਤ ਸੇਵਾਵਾਂ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਵਲੋਂ ਜੱਚਾ-ਬੱਚਾ ਕੇਂਦਰ ਦੀ ਜਾਂਚ <br/> ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।