07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਿਹਤ ਸੇਵਾਵਾਂ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਵਲੋਂ ਜੱਚਾ-ਬੱਚਾ ਕੇਂਦਰ ਦੀ ਜਾਂਚ <br/>

ਸਿਵਲ ਸਰਜਨ ਡਾ. ਰਾਜੇਸ਼ ਗਰਗ ਜਾਇਜ਼ਾ ਲੈਂਦੇ ਹੋਏ ਨਾਲ ਡਾ. ਰਮਨ ਗੁਪਤਾ ਅਤੇ ਡਾ. ਵਰਿੰਦਰ ਕੌਰ ਥਿੰਦ | ਤਸਵੀਰ : ਮੁਨੀਸ਼ <br/> 23-12-2025
ਜਲੰਧਰ, 22 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਸੇਵਾਵਾਂ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜੱਚਾ-ਬੱਚਾ ਕੇਂਦਰ ਦੀ ਕੀਤੀ ਜਾਂਚ ਕੀਤੀ | ਇਸ ਮੌਕੇ ਉਨ੍ਹਾਂ ਕੇਂਦਰ 'ਚ ਗਾਇਨੀ ਓ.ਪੀ.ਡੀ., ਬੱਚਿਆਂ ਦੀ ਓ.ਪੀ.ਡੀ, ਟੀਕਾਕਰਨ ਰੂਮ, ਅਲਟ੍ਰਾਸਾਊਾਡ ਸਕੈਨ ਰੂਮ, ਬਲੱਡ ਕੁਲੈਕਸ਼ਨ ਰੂਮ, ਰਜਿਸਟ੍ਰੇਸ਼ਨ ਰੂਮ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਸਟਾਫ਼ ਨੂੰ ਹੋਰ ਵੀ ਬਿਹਤਰ ਢੰਗ ਨਾਲ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵੇਸਟ ਮੈਨੇਜਮੈਂਟ ਅਤੇ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਦਰੁਸਤ ਰੱਖਣ ਦੀ ਹਦਾਇਤ ਵੀ ਕੀਤੀ | ਇਸ ਉਪਰੰਤ ਸਿਵਲ ਸਰਜਨ ਵਲੋਂ ਹਾਈ ਰਿਸਕ ਪ੍ਰੈਗਨੈਂਸੀ ਕਲੀਨਿਕ, ਲੇਬਰ ਰੂਮ, ਗਾਇਨੀ ਆਪ੍ਰੇਸ਼ਨ ਥਿਏਟਰ, ਗਾਇਨੀ ਵਾਰਡ ਅਤੇ ਬੱਚਿਆਂ (ਐਸ.ਐਨ.ਸੀ.ਯੂ.) ਦੇ ਵਾਰਡ ਦੀ ਚੈਕਿੰਗ ਕੀਤੀ | ਉਨ੍ਹਾਂ ਵਲੋਂ ਸਟਾਫ਼ ਦੀਆਂ ਇਨਡੋਰ ਫਾਇਲਾਂ ਚੈੱਕ ਕਰਦੇ ਹੋਏ ਜ਼ਰੂਰੀ ਹਦਾਇਤਾਂ ਦਿੱਤੀਆਂ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਸੀਨੀਅਰ ਮੈਡੀਕਲ ਅਫ਼ਸਰ (ਗਾਇਨੀ ਵਿਭਾਗ) ਡਾ. ਵਰਿੰਦਰ ਕੌਰ ਥਿੰਦ ਅਤੇ ਮਾਸ ਮੀਡੀਆ ਵਿੰਗ ਦੀ ਟੀਮ ਮੌਜੂਦ ਸੀ |

ਪਿਛਲੀ ਖ਼ਬਰ ਗੋਰਾ ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ 'ਚ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।