07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਟੇਟ ਪਬਲਿਕ ਸਕੂਲ 'ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਮਾਗਮ ਕਰਵਾਇਆ <br/>

ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀ | ਤਸਵੀਰ-ਮੁਨੀਸ਼ <br/> 23-12-2025
ਜਲੰਧਰ, 22 ਦਸੰਬਰ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ 'ਚ ਸਿੱਖ ਇਤਿਹਾਸ ਦੇ ਮਹਾਨ ਅਧਿਆਇ ਨੂੰ ਯਾਦ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਮਾਗਮ 'ਚ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕੀਤਾ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ, ਗੁਰਬਾਣੀ ਦੇ ਸ਼ਬਦਾਂ ਰਾਹੀਂ ਆਤਮਿਕ ਸ਼ਾਂਤੀ ਅਤੇ ਸ਼ਹਾਦਤ ਦੇ ਮਹੱਤਵ ਨੂੰ ਉਜਾਗਰ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸ਼ਹੀਦੀ ਦਿਹਾੜੇ ਨਾਲ ਸਬੰਧਿਤ ਕਵਿਤਾ, ਵਿਚਾਰ ਪ੍ਰਸਤੁਤੀ ਅਤੇ ਭਾਸ਼ਨ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਇਕ ਫ਼ਿਲਮ ਦਿਖਾਈ ਗਈ | ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਸਕੂਲ ਪਿ੍ੰਸੀਪਲ ਸਵੀਨਾ ਬਹਿਲ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚਾਈ, ਅਨੁਸ਼ਾਸਨ, ਦੇਸ਼ਭਗਤੀ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਚਰਿਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਡਾ. ਰਾਹੁਲ ਭਾਸਕਰ ਸਰਬਸੰਮਤੀ ਨਾਲ ਆਈ.ਡੀ.ਏ. ਦੇ ਸਾਲ 2026 ਲਈ ਪ੍ਰਧਾਨ ਬਣੇ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਲੋਂ 2 ਰੋਜ਼ਾ ਜੂਡੋ ਟੂਰਨਾਮੈਂਟ 'ਕੁਰੈਸ਼' ਦੀ ਮੇਜ਼ਬਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।