05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਦਰਜ਼ ਪ੍ਰਾਈਡ ਸਕੂਲ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ <br/>

ਮਦਰਜ਼ ਪਰਾਈਡ ਸਕੂਲ ਮਲਸੀਆਂ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਦÏਰਾਨ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਦੇ ਹੋਏ ਅਧਿਆਪਕ ਤੇ ਵਿਦਿਆਰਥੀ ¢ ਤਸਵੀਰਾਂ: ਬਾਂਸਲ <br/> 23-12-2025
ਸ਼ਾਹਕੋਟ, 22 ਦਸੰਬਰ (ਨਗਿੰਦਰ ਸਿੰਘ ਬਾਂਸਲ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ¢ ਇਸ ਮÏਕੇ ਸਕੂਲ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਅਤੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਰਜਨੀ ਬਾਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ¢ ਇਸ ਮÏਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਪਿ੍ੰਸੀਪਲ ਸ਼੍ਰੀਮਤੀ ਰਜਨੀ ਬਾਲਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼, ਕÏਮ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਕੇ ਅਦੁੱਤੀ ਮਿਸਾਲ ਕਾਇਮ ਕੀਤੀ ¢ ਉਨ੍ਹਾਂ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ, ਜਿਨ੍ਹਾਂ ਨੇ ਨਿੱਕੀ ਉਮਰ 'ਚ ਹੀ ਆਪਣੇ ਪਿਤਾ ਅਤੇ ਦਾਦਾ ਜੀ ਦੇ ਰਾਹ 'ਤੇ ਚਲਦਿਆਂ ਸ਼ਹਾਦਤਾਂ ਦਿੱਤੀਆਂ ¢ ਇਸ ਮÏਕੇ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਗੇ ਅਤੇ ਗੁਰੂ ਸਾਹਿਬਾਨਾਂ ਦੀ ਬਾਣੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਗੇ¢ਇਸ ਮÏਕੇ ਸਕੂਲ ਦੇ ਅਧਿਆਪਕ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ¢

ਪਿਛਲੀ ਖ਼ਬਰ ਸ਼ਾਹਕੋਟ 'ਚ ਬਲੱਡ ਡੋਨਰਜ਼ ਕਲੱਬ ਦੇ ਕੈਂਪ 'ਚ 45 ਵਿਅਕਤੀਆਂ ਵਲੋਂ ਖ਼ੂਨਦਾਨ <br/> ਅਗਲੀ ਖ਼ਬਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਕਾਰ ਵਚਨਬੱਧ-ਪ੍ਰਦੀਪ ਦੁੱਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।