05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਜਥੇ. ਕਲਿਆਣ ਵਲੋਂ ਮੀਟਿੰਗ <br/>

ਮੀਟਿੰਗ ਦੌਰਾਨ ਜਥੇ. ਬਲਦੇਵ ਸਿੰਘ ਕਲਿਆਣ ਤੇ ਹੋਰ | ਤਸਵੀਰ- ਸੁਖਦੀਪ ਸਿੰਘ <br/> 23-12-2025
ਸ਼ਾਹਕੋਟ, 22 ਦਸੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਪਿੰਡਾਂ ਦੀਆਂ ਸੰਗਤਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਜਥੇ. ਕਲਿਆਣ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 25 ਦਸੰਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 26 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਪਿੰਡਾਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਆਰੰਭਤਾ ਸਥਾਨ 'ਤੇ ਸੰਪੂਰਨ ਹੋਵੇਗਾ | ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਅਖੰਡ ਪਾਠ ਦੇ ਸਵੇਰੇ 9 ਵਜੇ ਭੋਗ ਪਾਏ ਜਾਣਗੇ ਉਪਰੰਤ ਸ਼ਬਦ-ਕੀਰਤਨ ਹੋਵੇਗਾ | ਇਸ ਮੌਕੇ ਨਿਰਮਲ ਸਿੰਘ ਸਾਬਕਾ ਸਰਪੰਚ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਰਾਜੂ ਬਾਜਵਾ, ਸੁਖਜੀਤ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਪਲਵਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਵਰਿੰਦਰਪਾਲ ਸਿੰਘ, ਸੰਤੋਖ ਸਿੰਘ, ਸ਼ਮਿੰਦਰ ਸਿੰਘ, ਬੀਬੀ ਕੁਲਦੀਪ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੌਰਵ ਕਰਾਟੇ ਕਲੱਬ ਦੇ ਤਿੰਨ ਖਿਡਾਰੀ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਲਈ ਰਵਾਨਾ <br/> ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ 4 ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।