06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਸਰਕਾਰ ਵਲੋਂ 3 ਨਗਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਕਾਰਨ ਸੰਗਤਾਂ 'ਚ ਭਾਰੀ ਖ਼ੁਸ਼ੀ-ਪਿੰਦਰ ਪੰਡੋਰੀ

ਅਜੀਤ ਡੈਸਕ 24-12-2025
ਸ਼ਾਹਕੋਟ, 23 ਦਸੰਬਰ (ਸੁਖਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਤਿੰਨ ਨਗਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੇ ਲਏ ਇਤਿਹਾਸਕ ਫ਼ੈਸਲੇ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਨਾਲ ਸੰਗਤਾਂ 'ਚ ਭਾਰੀ ਖੁਸ਼ੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਐਲਾਨ ਕੀਤਾ ਗਿਆ ਸੀ, ਜਿਸ ਦੌਰਾਨ ਇਨ੍ਹਾਂ ਪਵਿੱਤਰ ਸ਼ਹਿਰਾਂ 'ਚ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਖ਼ਤ ਨਿਯਮ ਲਾਗੂ ਹੋਣਗੇ |
ਪਿਛਲੀ ਖ਼ਬਰ ਢੰਡੋਵਾਲ ਜ਼ੋਨ ਤੋਂ ਜੇਤੂ ਕਾਂਗਰਸੀ ਉਮੀਦਵਾਰ ਵਧਾਈਆਂ ਦੇਣ ਲਈ ਸ਼ੇਰੋਵਾਲੀਆ ਦੇ ਗ੍ਰਹਿ ਪਹੁੰਚੇ ਅਗਲੀ ਖ਼ਬਰ ਸਰਕਲ ਦੋਨਾ ਦੇ ਲੋਕਾਂ ਨੇ ਅਕਾਲੀ ਦਲ ਨੂੰ ਜਿਤਾ ਕੇ ਵੱਡਾ ਮਾਣ ਬਖ਼ਸ਼ਿਆ-ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।