04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਟੇਟ ਪਬਲਿਕ ਸਕੂਲ ਨਕੋਦਰ 'ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ

ਅਜੀਤ ਡੈਸਕ 24-12-2025
ਨਕੋਦਰ, 23 ਦਸੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਾਥਣਾ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਕਵਿਤਾ, ਭਾਸ਼ਨ ਅਤੇ ਫਿਲਮ ਵੀ ਦਿਖਾਈ ਗਈ | ਸਕੂਲ ਪਿੰ੍ਰਸੀਪਲ ਡਾ. ਸੋਨੀਆ ਸਚਦੇਵਾ ਨੇ ਵਿਦਿਆਰਥੀਆਂ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸ. ਅਨਮੋਲ ਸਿੰਘ ਅਤੇ ਡਾਇਰੈਕਟਰ ਡਾ. ਰਿਤੂ ਭਨੋਟ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਪ੍ਰਣਾਮ ਕਰਨ ਅਤੇ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ 2 ਰੋਜ਼ਾ ਜੂਡੋ 'ਕੁਰੈਸ਼' ਟੂਰਨਾਮੈਂਟ ਸਮਾਪਤ ਅਗਲੀ ਖ਼ਬਰ ਗੁਰਸਿਮਰਨਪਾਲ ਸਿੰਘ ਦੀ ਜਿੱਤ 'ਤੇ ਪਿੰਡ ਵਾਸੀਆਂ ਨੇ ਖੁਸ਼ੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।