04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੇਣ ਆਇਆ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਐੱਮ. ਐੱਸ. ਲੋਹੀਆ) – ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੇਣ ਆਏ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਦੇ ਦੋ ਪਿਸਤੌਲ ਅਤੇ ਗੋਲੀਆਂ ਨਾਲ ਭਰੇ ਤਿੰਨ ਮੈਗਜ਼ਿਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੁਖਮਨਜੋਤ ਸਿੰਘ ਵਾਸੀ ਦਿਓਲ ਨਗਰ, ਜਲੰਧਰ ਵਜੋਂ ਦੱਸੀ ਗਈ ਹੈ | ਥਾਣਾ ਮੁਖੀ ਰਵਿੰਦਰ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨਾਜਾਇਜ਼ ਹਥਿਆਰ ਸਪਲਾਈ ਕਰਨ ਲਈ ਅਕਾਊਾਟ ਆਫ਼ਿਸ ਗਰਾਊਾਡ ਰੇਲਵੇ ਕਾਲੋਨੀ, ਜਲੰਧਰ ਵਿਖੇ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਮਿਲੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਸੁਖਮਨਜੋਤ ਸਿੰਘ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ, ੳਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ਅਤੇ ਉਸ ਦਾ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਦੌਰਾਨ ਮੁਲਜ਼ਮ ਤੋਂ ਉਸ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਪੰਜਾਬ ਪ੍ਰੈੱਸ ਕਲੱਬ ਦਾ ਦੌਰਾ ਅਗਲੀ ਖ਼ਬਰ ਕਬੱਡੀ ਖਿਡਾਰੀ ਆਕਾਸ਼ਦੀਪ ਕਾਸ਼ੀ ਦਾ ਸਰਹਾਲੀ ਪੁੱਜਣ 'ਤੇ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।