04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਪੰਜਾਬ ਪ੍ਰੈੱਸ ਕਲੱਬ ਦਾ ਦੌਰਾ

ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਜਸਪਾਲ ਸਿੰਘ)-ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਉਚੇਚੇ ਤੌਰ 'ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪੁੱਜੇ, ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵਲੋਂ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਪੁਲਿਸ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਸ਼ਹਿਰ ਦੀ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਹੋਰਨਾਂ ਮੁੱਦਿਆਂ 'ਤੇ ਚਰਚਾ ਕਰਦੇ ਹੋਏ ਪੁਲਿਸ-ਪ੍ਰੈੱਸ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨਾਲ ਜੁੜੀ ਸਹੀ ਅਤੇ ਜ਼ਿੰਮੇਵਾਰ ਪੱਤਰਕਾਰਤਾ ਸਮਾਜ 'ਚ ਭਰੋਸਾ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਪੁਲਿਸ ਕਮਿਸ਼ਨਰ ਮੈਡਮ ਧਨਪ੍ਰੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਹਮੇਸ਼ਾ ਪ੍ਰਸ਼ਾਸਨ ਨਾਲ ਸਾਕਾਰਾਤਮਕ ਸਹਿਯੋਗ ਲਈ ਤਿਆਰ ਹੈ | ਗਵਰਨਿੰਗ ਕੌਂਸਲ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੁਲਿਸ-ਮੀਡੀਆ ਸੰਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੀ | ਅੰਤ 'ਚ ਮੈਡਮ ਧਨਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ, ਜਨਰਲ ਸਕੱਤਰ ਪੁਨੀਤ ਸਹਿਗਲ, ਮੀਤ ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ ਤੇ ਮਨਦੀਪ ਸ਼ਰਮਾ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਖਜ਼ਾਨਚੀ ਸ਼ਿਵ ਸ਼ਰਮਾ, ਮਦਨ ਭਾਰਦਵਾਜ ਤੇ ਮੈਨੇਜਰ ਜਤਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲਾਂਬੜਾ ਪੁਲਿਸ ਵਲੋਂ ਲੁਟੇਰਾ ਗਰੋਹ ਦੇ 3 ਮੈਂਬਰ ਤਿੰਨ ਦੇਸੀ ਪਿਸਤੌਲਾਂ ਸਮੇਤ ਕਾਬੂ ਅਗਲੀ ਖ਼ਬਰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੇਣ ਆਇਆ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।