03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

'ਆਪ' ਵਲੋਂ 'ਯੱੁਧ ਨਸ਼ਿਆਂ ਵਿਰੁੱਧ' ਪ੍ਰੋਗਰਾਮ ਤਹਿਤ ਪੁਲਿਸ ਅਕੈਡਮੀ 'ਚ ਸੈਮੀਨਾਰ

ਅਜੀਤ ਡੈਸਕ 24-12-2025
ਫਿਲੌਰ, 23 ਦਸੰਬਰ (ਸਤਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 'ਆਪ' ਵਰਕਰਾਂ ਨੇ ਸ਼ਿਰਕਤ ਕੀਤੀ | ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ 'ਆਪ' ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੈਮੀਨਾਰ ਦੀ ਪ੍ਰਧਾਨਗੀ ਕੀਤੀ | ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜਦੋਂ ਤੋਂ ਪੰਜਾਬ 'ਚ 'ਆਪ' ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਨਸ਼ਿਆਂ ਵਿਰੁੱਧ ਵੱਡੇ ਪੱਧਰ 'ਤੇ ਮੁਹਿੰਮ ਚੱਲ ਰਹੀ ਹੈ | ਪੰਜਾਬ ਪੁਲਿਸ ਨੇ ਹੁਣ ਤੱਕ ਕਈ ਵੱਡੇ ਨਸ਼ਾ ਤਸਕਰਾਂ ਨੂੰ ਸ਼ਲਾਖਾਂ ਪਿੱਛੇ ਸੁੱਟਿਆ ਹੈ ਅਤੇ ਵੱਡੀ ਗਿਣਤੀ ਵਿਚ ਨਸ਼ੇ ਬਰਾਮਦ ਕੀਤੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ 'ਚ ਫੈਲਾਏ ਗਏ ਨਸ਼ਿਆਂ ਨੂੰ ਖ਼ਤਮ ਕਰਨ ਲਈ ਦਿ੍ੜ ਹੈ | 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਡੱਟ ਕੇ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਹੁਣ ਇਕ ਨਵੀਂ ਯੋਜਨਾ 'ਪਿੰਡ ਕੇ ਪਹਿਰੇਦਾਰ' ਜਲਦੀ ਹੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਹਰ ਪਿੰਡ ਵਿਚ ਗਾਰਡ ਨਿਯੁਕਤ ਕਰਕੇ ਨਸ਼ਿਆਂ ਦੀ ਵਰਤੋਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਯਤਨ ਕੀਤਾ ਜਾਵੇਗਾ | ਫਿਲੌਰ ਦੇ ਹਲਕਾ ਇੰਚਾਰਜ ਪਿ੍ੰਸੀਪਲ ਪ੍ਰੇਮ ਕੁਮਾਰ ਅਤੇ ਹਲਕਾ ਕੋਆਰਡੀਨੇਟਰ ਡਾ. ਵੈਭਵ ਸ਼ਰਮਾ ਨੇ ਮੁੱਖ ਮਹਿਮਾਨਾਂ ਨੂੰ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | 'ਆਪ' ਪੰਜਾਬ ਦੇ ਬੁਲਾਰੇ ਅਤੇ ਪੰਜਾਬ ਨਸ਼ਾ ਮੁਕਤੀ ਮੋਰਚਾ ਦੇ ਮੁਖੀ ਬਲਤੇਜ ਪੰਨੂ ਦੋਆਬਾ ਨਸ਼ਾ ਮੁਕਤੀ ਮੋਰਚਾ ਦੇ ਮੁਖੀ ਨਯਨ ਛਾਬੜਾ, ਮਾਝਾ ਨਸ਼ਾ ਮੁਕਤੀ ਮੋਰਚਾ ਦੇ ਮੁਖੀ ਸੋਨੀਆ ਮਾਨ ਅਤੇ ਛੱਤਪਿੰਦਰ ਚਾਹਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੇਮਕੁੰਟ ਪਬਲਿਕ ਸਕੂਲ 'ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।