03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਇਲਾਕੇ 'ਚ ਗੈਰ ਕਾਨੂੰਨੀ ਕੰਮ ਨਹੀਂ ਚੱਲਣ ਦਿੱਤੇ ਜਾਣਗੇ-ਥਾਣਾ ਮੁਖੀ

ਅਜੀਤ ਡੈਸਕ 24-12-2025
ਮਕਸੂਦਾਂ, 23 ਦਸੰਬਰ (ਸੌਰਵ ਮਹਿਤਾ)-ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ 'ਚ ਨਵ ਨਿਯੁਕਤ ਥਾਣਾ ਮੁਖੀ ਗੁਰਪ੍ਰੀਤ ਸਿੰਘ ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਨਜ਼ਰ ਆਏ | ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਥਾਣਾ ਮੁਖੀ ਨੇ ਕਿਹਾ ਕਿ ਇਲਾਕੇ 'ਚ ਕਿਸੇ ਵੀ ਤਰ੍ਹਾਂ ਦਾ ਗੈਰ ਕਾਨੂੰਨੀ ਕੰਮ ਨਹੀਂ ਚੱਲਣ ਦਿੱਤਾ ਜਾਵੇਗਾ | ਉਨ੍ਹਾਂ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਵੀ ਸਖਤ ਤੌਰ 'ਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਨਸ਼ੇ ਦਾ ਧੰਦਾ ਕਰਦੇ ਹਨ ਤਾਂ ਉਹ ਜਲਦ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ | ਥਾਣਾ ਮੁਖੀ ਵਲੋਂ ਆਪਣੇ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਲਾਕੇ 'ਚ ਬਿਨਾਂ ਨੰਬਰ ਪਲੇਟਾਂ ਵਾਹਨ ਚਲਾਉਣ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ | ਉਨ੍ਹਾਂ ਕਿਹਾ ਕਿ ਇਲਾਕੇ 'ਚ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਦਾਣਾ ਬਣਾਉਣ ਤੋਂ ਪਹਿਲਾਂ ਥਰਮੋਕੋਲ, ਪਲਾਸਟਿਕ ਸਾੜ ਕੇ ਪ੍ਰਦੂਸ਼ਣ ਕਰਨ ਵਾਲਿਆਂ ਤੋਂ ਨਾਰਾਜ਼ ਸਨ ਮੇਅਰ ਅਗਲੀ ਖ਼ਬਰ ਹੇਮਕੁੰਟ ਪਬਲਿਕ ਸਕੂਲ 'ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।