20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

3 ਦੋਸ਼ੀਆਂ 'ਚੋਂ ਗਿ੍ਫ਼ਤਾਰ ਕਲਰਕ ਅਸ਼ੋਕ ਕੁਮਾਰ ਰਿਮਾਂਡ 'ਤੇ

ਅਜੀਤ ਡੈਸਕ 28-12-2025
ਮਾਮਲਾ ਸਰਕਾਰੀ ਰਿਕਾਰਡ ਨਾਲ ਛੇੜਛਾੜ ਦਾ
ਨਕੋਦਰ, 27 ਦਸੰਬਰ (ਤਿਲਕ ਰਾਜ ਸ਼ਰਮਾ)-ਨਗਰ ਕੌਂਸਲ ਨਕੋਦਰ ਦੀ ਪ੍ਰਾਪਰਟੀ ਟੈਕਸ ਸ਼ਾਖਾ 'ਚ ਪਏ ਰਿਕਾਰਡ ਨਾਲ ਕੀਤੀ ਛੇੜਛਾੜ ਦੇ ਮਾਮਲੇ 'ਚ ਪੁਲਿਸ ਨੇ ਪਿਛਲੇ ਦਿਨੀਂ ਮੌਜੂਦਾ ਪ੍ਰਧਾਨ ਨਗਰ ਕੌਂਸਲ ਨਕੋਦਰ, ਸਾਬਕਾ ਪ੍ਰਧਾਨ ਨਗਰ ਕੌਂਸਲ ਨਕੋਦਰ ਤੇ ਇਕ ਕਲਰਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ | ਤਿੰਨਾਂ ਦੋਸ਼ੀਆਂ 'ਚੋਂ ਕਲਰਕ ਅਸ਼ੋਕ ਕੁਮਾਰ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਗਿ੍ਫ਼ਤਾਰ ਕਰ ਲਿਆ ਸੀ ਤੇ ਅੱਜ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ | ਪੁਲਿਸ ਨੇ ਰਿਮਾਂਡ ਹਾਸਿਲ ਕਰਕੇ ਦੋਸ਼ੀ ਕਲਰਕ ਅਸ਼ੋਕ ਕੁਮਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਕਲਰਕ ਅਸ਼ੋਕ ਕੁਮਾਰ ਨੂੰ ਇਕ ਦਿਨ ਦਾ ਰਿਮਾਂਡ ਪੂਰਾ ਹੋਣ 'ਤੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |
ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 3 ਨੂੰ
ਸ਼ਾਹਕੋਟ, 27 ਦਸੰਬਰ (ਸੁਖਦੀਪ ਸਿੰਘ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ, ਸ਼ਾਹਕੋਟ ਤੋਂ ਮਹਾਨ ਨਗਰ ਕੀਰਤਨ 3 ਜਨਵਰੀ ਦਿਨ ਸ਼ਨੀਵਾਰ ਨੂੰ ਸਜਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੀ ਪਰਿਕਰਮਾ ਕਰੇਗਾ | ਉਨ੍ਹਾਂ ਦੱਸਿਆ ਕਿ 5 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ ਅਤੇ ਕੀਰਤਨੀ ਜੱਥੇ ਵੱਲੋਂ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜੋ ਕਿ 3 ਜਨਵਰੀ ਤੱਕ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਆਏ ਨੌਜਵਾਨ ਨੂੰ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।