20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 28-12-2025
ਕਰਤਾਰਪੁਰ, 27 ਦਸੰਬਰ (ਜਨਕ ਰਾਜ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਮਤਿ ਸਮਾਗਮ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਕਰਵਾਇਆ ਗਿਆ | ਕੀਰਤਨ ਦਰਬਾਰ 'ਚ ਹਜ਼ੂਰੀ ਰਾਗੀ ਵਿਕਰਮਜੀਤ ਸਿੰਘ, ਹਜ਼ੂਰੀ ਰਾਗੀ ਸੁਖਜਿੰਦਰ ਸਿੰਘ ਭੰਗੂ, ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਅਤੇ ਸਮੂਹ ਇਸਤਰੀ ਸਭਾ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੀ ਹਾਜ਼ਰੀ ਭਰੀ ਗਈ | ਇਸ ਮੌਕੇ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ: ਰਣਜੀਤ ਸਿੰਘ ਕਾਹਲੋਂ ਅਤੇ ਪ੍ਰਧਾਨ ਸੇਵਾ ਸਿੰਘ ਨੇ ਆਖਿਆ ਕਿ ਦਸਮ ਪਿਤਾ ਦਾ ਪੂਰਾ ਜੀਵਨ ਮਨੁੱਖੀ ਅਧਿਕਾਰਾਂ ਅਤੇ ਸਮਾਨਤਾ ਦੇ ਨਾਲ ਏਕ ਪਿਤਾ ਏਕਸ ਦੇ ਬਾਰਿਕ ਦੇ ਫਲਸਫੇ 'ਤੇ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਦਸਮ ਪਿਤਾ ਦੀਆਂ ਸਿੱਖਿਆਵਾਂ 'ਤੇ ਚਲਦੇ ਹੋਏ ਆਪਣਾ ਜੀਵਨ ਜੀਉਂਣਾ ਚਾਹੀਦਾ ਹੈ | ਇਸ ਮੌਕੇ ਬਲਵਿੰਦਰ ਸਿੰਘ ਤਿਮੋਵਾਲ ਮੈਨੇਜਰ ਜਸਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਰਸ਼ਪਾਲ ਸਿੰਘ, ਸਤਨਾਮ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਤਿਮੋਵਾਲ, ਓਾਕਾਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਹਰਵੇਲ ਸਿੰਘ ,ਅਵਤਾਰ ਸਿੰਘ, ਮੱਖਣ ਸਿੰਘ, ਮਾਸਟਰ ਅਮਰੀਕ ਸਿੰਘ, ਬਲਵੀਰ ਸਿੰਘ, ਲਖਵੀਰ ਸਿੰਘ, ਗੁਰਭੇਜ ਸਿੰਘ, ਅਮਰੀਕ ਸਿੰਘ, ਤਨਵੀਰ ਸਿੰਘ, ਗੁਰਜੀਤ ਸਿੰਘ, ਸਾਬੀ ਸਿੰਘ, ਸੁਖਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਸ਼ਾਹਕੋਟ ਥਾਣੇ ਮੂਹਰੇ ਧਰਨਾ ਲਗਾਉਣ ਦੀ ਦਿੱਤੀ ਚਿਤਾਵਨੀ <br/> —ਸ਼ਾਹਕੋਟ ਕਤਲ ਮਾਮਲਾ— ਪੀੜਤ ਪਰਿਵਾਰ ਨੇ ਕਤਲ ਦੀ... ਅਗਲੀ ਖ਼ਬਰ 3 ਦੋਸ਼ੀਆਂ 'ਚੋਂ ਗਿ੍ਫ਼ਤਾਰ ਕਲਰਕ ਅਸ਼ੋਕ ਕੁਮਾਰ ਰਿਮਾਂਡ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।