04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ

ਅਜੀਤ ਡੈਸਕ 29-12-2025
ਜਮਸ਼ੇਰ ਖਾਸ, 28 ਦਸੰਬਰ (ਹਰਵਿੰਦਰ ਕੁਮਾਰ)-ਪਿੰਡ ਦੀਵਾਲੀ ਵਿਖੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ ਗਏ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਿਤ ਸਮਾਗਮ ਵਿਚ ਬਾਬਾ ਲਾਲ ਸਿੰਘ ਧੀਣਾ ਵਾਲਿਆਂ ਦੇ ਜਥੇ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਇਤਿਹਾਸਿਕ ਕੁਰਬਾਨੀਆਂ ਦਾ ਇਤਿਹਾਸ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸਰਵਨ ਕਰਵਾਇਆ | ਕੀਰਤਨ ਸਮਾਗਮ ਵਿਚ ਭਾਈ ਮਰਦਾਨਾ ਗੁਰਮਤਿ ਵਿਦਿਆਲੇ ਦੇ ਬੱਚਿਆਂ ਦੇ ਜਥੇ ਨੇ ਵੀ ਆਈ ਹੋਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਸਮਾਗਮ ਦੌਰਾਨ ਸਰਪੰਚ ਸੰਦੀਪ ਕੁਮਾਰ, ਨੰਬਰਦਾਰ ਅਮਰੀਕ ਸਿੰਘ ਦੀਵਾਲੀ, ਭਾਈ ਨਰਿੰਦਰ ਸਿੰਘ, ਭਾਈ ਯਸ਼ਪਾਲ ਸਿੰਘ, ਦਲਜੀਤ ਸਿੰਘ, ਹਰਮਨਜੋਤ ਸਿੰਘ, ਜਥੇਦਾਰ ਗੁਰਦੇਵ ਸਿੰਘ ਦੀਵਾਲੀ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਵਿਖੇ ਸਫ਼ਰ-ਏ-ਸ਼ਾਹਦਤ ਸਮਾਗਮ ਸਮਾਪਤ ਅਗਲੀ ਖ਼ਬਰ ਵੀਬੀ-ਜੀ ਰਾਮ ਜੀ”ਬਿੱਲ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖੋਹਣ ਦੀ ਸਾਜਿਸ਼-ਪਵਨ ਟੀਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।