07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਵੇਂ ਸਾਲ ਦੇ ਜਸ਼ਨਾਂ ਸੰਬੰਧੀ ਕਮਿਸ਼ਨਰੇਟ ਪੁਲਿਸ ਨੇ ਕੀਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ

ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ਅੰਦਰ ਮਨਾਏ ਜਾ ਰਹੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨ ਲਈ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ 550 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤਾ ਹੈ | ਸੀ.ਪੀ. ਧਨਪ੍ਰੀਤ ਕੌਰ ਰੰਧਾਵਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਵੇਂ ਸਾਲ 2026 ਦਾ ਸਵਾਗਤ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਦੇ ਪੱਕੇ ਇਰਾਦੇ ਨਾਲ ਕਰ ਰਹੀ ਹੈ | ਇਸ ਲਈ 31 ਦਸੰਬਰ 2025 ਦੀ ਰਾਤ ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਸੁਰੱਖਿਆ ਪ੍ਰਬੰਧਾਂ ਤਹਿਤ ਸ਼ਹਿਰ ਦੇ ਦਾਖ਼ਲੀ ਮਾਰਗਾਂ 'ਤੇ 10 ਨਾਕੇ ਅਤੇ ਸ਼ਹਿਰ ਦੇ ਅੰਦਰੂਨੀ ਖੇਤਰਾਂ 'ਚ 16 ਨਾਕਿਆਂ ਦੇ ਨਾਲ-ਨਾਲ ਚੈੱਕ ਪੋਸਟਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਦੀ ਡਿਊਟੀ ਐੱਸ. ਐੱਚ. ਓਜ਼ ਅਤੇ ਜੀ.ਓਜ਼ ਵਲੋਂ ਨਿਭਾਈ ਜਾਵੇਗੀ | ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਜਸ਼ਨਾਂ ਨੂੰ ਸ਼ਾਂਤੀਪੂਰਨ ਬਣਾਉਣ ਲਈ 14 ਜੀ.ਓਜ਼ ਫੀਲਡ 'ਚ ਤਾਇਨਾਤ ਰਹਿਣਗੇ | ਸ਼ਹਿਰ 'ਚ 33 ਪੀ.ਸੀ.ਆਰ. ਵਾਹਨ ਤਾਇਨਾਤ ਕੀਤੇ ਗਏ ਹਨ, ਜੋ ਕਿ ਲਗਾਤਾਰ ਸੰਵੇਦਨਸ਼ੀਲ ਖੇਤਰ 'ਚ ਗਸ਼ਤ ਕਰਨਗੇ | ਇਸ ਤੋਂ ਇਲਾਵਾ ਟ੍ਰੈਫ਼ਿਕ ਸਟਾਫ਼ ਵਲੋਂ ਐਲਕੋਮੀਟਰ ਦੀ ਵਰਤੋਂ ਕਰਕੇ ਨਸ਼ੇ 'ਚ ਵਾਹਨ ਚਲਾਉਣ ਵਾਲਿਆਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਸੜਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਸਾਰੇ ਦੁਕਾਨਦਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਦੁਕਾਨਾਂ ਰਾਤ 1 ਵਜੇ ਤੱਕ ਹੀ ਖੁੱਲ੍ਹੀਆਂ ਰਹਿਣਗੀਆਂ ਅਤੇ ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਵਪਾਰਕ ਕਾਰਜ ਨਹੀਂ ਕੀਤਾ ਜਾਵੇਗਾ | ਪੁਲਿਸ ਕਮਿਸਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਸਾਰੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦੀ ਹੈ ਅਤੇ ਅਪੀਲ ਕਰਦੀ ਹੈ ਕਿ ਨਵਾਂ ਸਾਲ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾਵੇ, ਕਾਨੂੰਨ-ਵਿਵਸਥਾ ਬਣਾਈ ਰੱਖੀ ਜਾਵੇ ਅਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ |
ਪਿਛਲੀ ਖ਼ਬਰ ਘਰੇਲੂ ਕਲੇਸ਼ ਤੇ ਸਹੁਰੇ ਪਰਿਵਾਰ ਤੋਂ ਤੰਗ ਨੌਜਵਾਨ ਨੇ ਨਿਗਲਿਆ ਜ਼ਹਿਰ-ਮੌਤ ਅਗਲੀ ਖ਼ਬਰ 2025 'ਚ ਜਲੰਧਰ ਦਿਹਾਤੀ ਪੁਲਿਸ ਨੇ ਕੀਤੀਆਂ ਵਿਆਪਕ ਕਾਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।