07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਘਰੇਲੂ ਕਲੇਸ਼ ਤੇ ਸਹੁਰੇ ਪਰਿਵਾਰ ਤੋਂ ਤੰਗ ਨੌਜਵਾਨ ਨੇ ਨਿਗਲਿਆ ਜ਼ਹਿਰ-ਮੌਤ

ਅਜੀਤ ਡੈਸਕ 31-12-2025
ਫਿਲੌਰ, 30 ਦਸੰਬਰ (ਵਿਪਨ ਗੈਰੀ) -ਪਿੰਡ ਤੇਹਿੰਗ ਦੇ ਇੱਕ ਨੌਜਵਾਨ ਵਲ਼ੋਂ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਹਾਲਾਂਕਿ ਮਾਮਲੇ ਸੰਬੰਧੀ ਫਿਲੌਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਬੀਤੀ ਰਾਤ ਸੋਮ ਲਾਲ ਪੁੱਤਰ ਜੋਗਿੰਦਰ ਰਾਮ ਵਾਸੀ ਪਿੰਡ ਤੇਹਿੰਗ ਨੇ ਆਪਣੀ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਈ ਤੇ ਉਸ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ ਤੇ ਉਸ ਵਲ਼ੋਂ ਵੀਡੀਓ ਵਿਚ ਹੀ ਕਣਕ 'ਚ ਰੱਖਣ ਵਾਲੀ ਜ਼ਹਿਰੀਲੀ ਦਵਾਈ ਨਿਗਲ ਲਈ ਗਈ ਜਿਸ ਮਗਰੋਂ ਉਸ ਦੀ ਮੌਤ ਹੋ ਗਈ | ਉਕਤ ਮਾਮਲੇ 'ਚ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਵਲੋਂ 49 ਕਰੋੜ ਦੇ ਕੰਮਾਂ ਨੂੰ ਮਨਜ਼ੂਰੀ ਅਗਲੀ ਖ਼ਬਰ ਨਵੇਂ ਸਾਲ ਦੇ ਜਸ਼ਨਾਂ ਸੰਬੰਧੀ ਕਮਿਸ਼ਨਰੇਟ ਪੁਲਿਸ ਨੇ ਕੀਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।