26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੜਕ ਹਾਦਸੇ 'ਚ ਏ.ਐੱਸ.ਆਈ. ਦਾ ਦਿਹਾਂਤ ਇੰਸਪੈਕਟਰ ਸਮੇਤ ਚਾਰ ਜ਼ਖ਼ਮੀ

ਅਜੀਤ ਡੈਸਕ 18-06-2025
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਗੱਡੀ ਹਾਦਸਾਗ੍ਰਸਤ ਹੋਣ ਕਾਰਨ ਇਕ ਏ.ਐੱਸ.ਆਈ. ਦੀ ਮੌਤ ਹੋ ਜਾਣ ਅਤੇ ਇੰਸਪੈਕਟਰ ਸਮੇਤ ਚਾਰ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ-ਰਾਜਪੁਰਾ ਤੋਂ ਰੇਡ ਕਰਕੇ ਕਰਮਚਾਰੀ ਗੱਡੀ ਦੇ ਸਵਾਰ ਹੋ ਕੇ ਵਾਪਸ ਸ੍ਰੀ ਮੁਕਤਸਰ ਸਾਹਿਬ ਆ ਰਹੇ ਸਨ ਕਿ ਰਸਤੇ ਵਿਚ ਰਾਮਪੁਰਾ ਫੂਲ ਦੇ ਨੇੜੇ ਗੱਡੀ ਟਰੱਕ ਨਾਲ ਟਕਰਾ ਗਈ, ਜਿਸ ਵਿਚ ਏ.ਐੱਸ.ਆਈ. ਜਲੰਧਰ ਸਿੰਘ ਦੀ ਮੌਤ ਹੋ ਗਈ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਾਜਵੀਰ ਸਿੰਘ ਸਰਾਂ ਗੰਭੀਰ ਜ਼ਖ਼ਮੀ ਹੋ ਗਏ ਤੇ ਇਸ ਤੋਂ ਇਲਾਵਾ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ | ਇਸ ਘਟਨਾ 'ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖ਼ਮੀ ਕਰਮਚਾਰੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ |


ਪਿਛਲੀ ਖ਼ਬਰ ਕ੍ਰਿਕਟ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਦੀ ਟੀਮ ਨੂੰ ਹਰਾਇਆ <br/> ਅਗਲੀ ਖ਼ਬਰ ਕਚਹਿਰੀ ਕੰਪਲੈਕਸ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।