26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਅਰੋੜਬੰਸ ਸਭਾ ਦੀ ਵਿਸ਼ੇਸ਼ ਇਕੱਤਰਤਾ ਹੋਈ

ਅਜੀਤ ਡੈਸਕ 18-06-2025
ਕੋਟਕਪੂਰਾ, 17 ਜੂਨ (ਮੋਹਰ ਸਿੰਘ ਗਿੱਲ)-ਅਰੋੜਬੰਸ ਸਭਾ ਕੋਟਕਪੂਰਾ ਦੀ ਇਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਅਰੋੜਬੰਸ ਧਰਮਸ਼ਾਲਾ ਵਿਖੇ 22 ਜੂਨ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਕਰਵਾਏ ਜਾ ਰਹੇ ਹੁਸ਼ਿਆਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਮੈਂਬਰਾਂ ਨੇ ਡਿਊਟੀਆਂ ਲਗਾਈਆਂ ਗਈਆਂ | ਇਸ ਸਮਾਰੋਹ 'ਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ 90 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਅਰੋੜਾ ਬਰਾਦਰੀ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹਨ | ਡਾ. ਮਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਉਕਤ ਸਮਾਰੋਹ ਵਿਚ ਡਾ. ਕੁਲਵੰਤ ਕੌਰ ਪਟਿਆਲਾ ਅਤੇ ਪਵਨੀਤ ਕੌਰ ਬੱਚਿਆਂ ਨੂੰ ਨੈਤਿਕਤਾ ਸਿੱਖਿਆ ਦੀ ਮਹੱਤਤਾ ਤੇ ਲੋੜ ਸਬੰਧੀ ਜਾਣੂ ਕਰਵਾਉਣਗੇ | ਮੀਟਿੰਗ ਵਿਚ ਸੁਰਜੀਤ ਸਿੰਘ ਘੁਲਿਆਣੀ, ਧਰਮਵੀਰ ਸਿੰਘ ਰਾਜੂ ਮੱਕੜ, ਮਨਮੋਹਨ ਸਿੰਘ ਚਾਵਲਾ, ਸੁਰਿੰਦਰ ਕੁਮਾਰ ਰਾਜ ਅਰੋੜਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਡਾ. ਸੁਨੀਲ ਛਾਬੜਾ, ਕੁਲਬੀਰ ਸਿੰਘ ਮੱਕੜ ਆਦਿ ਨੇ ਹਿੱਸਾ ਲਿਆ |
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ <br/> ਅਗਲੀ ਖ਼ਬਰ ਨਸ਼ਿਆਂ ਖਿਲਾਫ਼ ਵੱਖ-ਵੱਖ ਥਾਵਾਂ 'ਤੇ ਸਰਚ ਆਪ੍ਰੇਸ਼ਨ ਚਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।