ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਈ ਜਗਮੋਹਨ ਸਿੰਘ ਚਹਿਲ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ ਕਮਿਸ਼ਨ, ਸਤਪਾਲ ਪਠੇਲਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਚੌਧਰੀ ਦੌਲਤ ਰਾਮ ਸਿੰਘ ਥਿੰਦ ਸੇਵਾ ਮੁਕਤ ਕਾਨੂੰਨਗੋ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਪਰਮਜੀਤ ਸਿੰਘ ਗਿੱਲ, ਨਵਦੀਪ ਸਿੰਘ ਬਿੱਲੂ ਵਾਲੀਆ, ਭਾਈ ਰਾਜਬੀਰ ਸਿੰਘ ਚਹਿਲ, ਭਾਈ ਤੇਗਬੀਰ ਸਿੰਘ ਚਹਿਲ, ਅਮਨਦੀਪ ਸਿੰਘ ਕੰਗ ਆਦਿ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਅਤੇ ਸਪੁੱਤਰ ਭਾਈ ਜਤਿੰਦਰ ਸਿੰਘ ਚਹਿਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ |