22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੁਲਿਸ ਨੇ ਗੁੰਮ ਹੋਏ ਨੌਜਵਾਨ ਨੂੰ ਭਾਲ ਕੇ ਪਰਿਵਾਰ ਹਵਾਲੇ ਕੀਤਾ

ਅਜੀਤ ਡੈਸਕ 22-06-2025
ਸ੍ਰੀ ਮੁਕਤਸਰ ਸਾਹਿਬ, 21 ਜੂਨ (ਹਰਮਹਿੰਦਰ ਪਾਲ)-ਸਥਾਨਕ ਮੋੜ ਰੋਡ ਸਥਿਤ ਗਲੀ ਨੰਬਰ 9 ਵਿਚ ਰਹਿਣ ਵਾਲਾ 16 ਸਾਲਾਂ ਨੌਜਵਾਨ ਵਿਵੇਕ, ਜੋ ਕਿ ਪਿਛਲੇ ਦਿਨੀਂ ਦੁਪਹਿਰ ਸਮੇਂ ਖੇਤ ਵਿਚ ਫ਼ਸਲ ਨੂੰ ਪਾਣੀ ਦੇਣ ਗਿਆ ਸੀ, ਅਚਾਨਕ ਗ਼ਾਇਬ ਹੋ ਗਿਆ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਵਲੋਂ ਬੱਸ ਸਟੈਂਡ ਚੌਕੀ 'ਤੇ ਪੁਲਿਸ ਨੂੰ ਲਿਖ਼ਤੀ ਸ਼ਿਕਾਇਤ ਦਿੱਤੀ ਗਈ ਸੀ | ਸ਼ਿਕਾਇਤ ਮਿਲਣ 'ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ | ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਆਪਣੇ ਖੁਫ਼ੀਆ ਸਰੋਤਾਂ ਦੀ ਮਦਦ ਲੈ ਕੇ ਵੱਖ-ਵੱਖ ਥਾਵਾਂ 'ਤੇ ਜਾਣਕਾਰੀ ਹਾਸਿਲ ਕੀਤੀ | ਲਗਾਤਾਰ ਕੋਸ਼ਿਸ਼ਾਂ ਤੇ ਮੁਲਾਂਕਣ ਤੋਂ ਬਾਅਦ ਵਿਵੇਕ ਨੂੰ ਸੁਰੱਖਿਅਤ ਲੱਭ ਲਿਆ ਗਿਆ ਅਤੇ ਉਸ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ | ਪੁਲਿਸ ਵਲੋਂ ਜਾਣਕਾਰੀ ਦਿੱਤੀ ਗਈ ਕਿ ਵਿਵੇਕ 8ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਹੈ | ਪਰਿਵਾਰ ਵਲੋਂ ਉਸ ਦੀ ਲੱਭਣ 'ਚ ਸਹਿਯੋਗ ਕਰਨ ਲਈ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਧੰਨਵਾਦ ਕੀਤਾ ਗਿਆ ਹੈ |
ਪਿਛਲੀ ਖ਼ਬਰ ਮੁੱਖ ਮਲੋਟ ਡਰੇਨ ਦੀ ਸਫ਼ਾਈ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਤੇ ਸਦਭਾਵਨਾ ਬਣਾਈ ਰੱਖਣ ਲਈ ਫ਼ਲੈਗ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।