ਮਲੋਟ, 21 ਜੂਨ (ਪਾਟਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਅਤੇ ਜ਼ਿਲ੍ਹਾ ਐਪੀਡੀਮੋਲਜਿਸਟ ਡਾ. ਹਰਕੀਰਤਨ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਸਮੇਂ ਐੱਸ.ਐੱਮ.ਓ. ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡੇਂਗੂ ਹੋਣ 'ਤੇ ਤੇਜ਼ ਬੁਖ਼ਾਰ ਹੁੰਦਾ ਹੈ | ਡੇਂਗੂ ਸੰਬੰਧੀ ਟੈੱਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ | ਇਸ ਦੌਰਾਨ ਸੁਖਨਪਲ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ, ਜੋ ਕਿ ਸਾਫ਼ ਖੜੇ੍ਹ ਪਾਣੀ ਵਿਚ ਪੈਦਾ ਹੁੰਦਾ ਹੈ | ਇਨ੍ਹਾਂ ਟੀਮਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਖ਼ਾਲੀ ਪਲਾਟ, ਕੰਸਟਰੱਕਸ਼ਨ ਸਾਈਟ, ਨਰਸਰੀਆਂ ਅਤੇ ਪਾਰਕਾਂ ਵਿਚ ਡੇਂਗੂ, ਮਲੇਰੀਆ ਸੰਬੰਧੀ ਜਾਂਚ ਕੀਤੀ ਗਈ ਅਤੇ ਫਰਾਈ ਡੇਅ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਹੈਲਥ ਸੁਪਰਵਾਈਜ਼ਰ, ਯੁਗਰਾਜ ਸਿੰਘ, ਰਾਧੇ ਸ਼ਾਮ ਮਲਟੀਪਰਪਜ਼ ਹੈਲਥ ਵਰਕਰ (ਮੇਲ), ਬ੍ਰੀਡਿੰਗ ਚੈੱਕਰ ਹਾਜ਼ਰ ਸਨ |