11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਸ਼ੂਆਂ ਲਈ ਤੂੜੀ ਵਾਲਾ ਟਰਾਲਾ ਰਵਾਨਾ

ਅਜੀਤ ਡੈਸਕ 02-09-2025
ਕੋਟਕਪੂਰਾ, 1 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਪ੍ਰੇਰਨਾ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਹੜ ਪੀੜ੍ਹਤਾਂ ਲਈ ਮਦਦ ਲਈ ਸਮਾਨ ਭੇਜਣ ਦਾ ਸਿਲਸਿਲਾ ਜਾਰੀ ਹੈ | ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਦੀ ਅਗਵਾਈ ਹੇਠ ਆੜ੍ਹਤੀ ਐਸੋਸੀਏਸਨ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਹੜ ਪੀੜ੍ਹਤਾਂ ਦੇ ਪਸ਼ੂਆਂ ਲਈ ਇਕ ਤੂੜੀ ਵਾਲਾ ਟਰੈਕਟਰ ਰਵਾਨਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਨੇ ਦੱਸਿਆ ਕਿ ਇਸ ਮੁਸ਼ਕਿਲ ਸਮੇਂ ਵਿਚ ਸਾਨੂੰ ਸਭ ਨੂੰ ਇਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ | ਹੜ ਪੀੜਤਾਂ ਨੂੰ ਰਾਸ਼ਨ, ਸਬਜ਼ੀਆਂ, ਦਵਾਈਆਂ ਵਗੈਰਾ ਲਗਾਤਾਰ ਭੇਜਿਆ ਜਾਵੇਗਾ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਸਕੱਤਰ ਯੁਗਵੀਰ ਕੁਮਾਰ, ਸੀਨੀਅਰ ਆਗੂ ਮਨਜੀਤ ਸਰਮਾ, ਮੇਹਰ ਸਿੰਘ ਚੰਨੀ, ਆੜ੍ਹਤੀਆ ਰਾਜੀਵ ਕੁਮਾਰ, ਮਨਜਿੰਦਰ ਸਿੰਘ ਪੱਪੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।