27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅੱਖਾਂ ਦੇ ਆਪ੍ਰੇਸ਼ਨ ਦਾ 47ਵਾਂ ਮੁਫ਼ਤ ਕੈਂਪ 13 ਨੂੰ

ਅਜੀਤ ਡੈਸਕ 05-09-2025
ਕੋਟਕਪੂਰਾ, 4 ਸਤੰਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਵਲੋਂ ਅੱਖਾਂ ਦੇ ਆਪ੍ਰੇਸ਼ਨ ਦਾ 47ਵਾਂ ਵਿਸ਼ਾਲ ਮੁਫ਼ਤ ਕੈਂਪ 13 ਸਤੰਬਰ ਦਿਨ ਸਨਿਚਰਵਾਰ ਨੂੰ ਬਰਾੜ ਅੱਖਾਂ ਦਾ ਹਸਪਤਾਲ ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ | ਲਾਇਨਜ਼ ਕਲੱਬ ਕੋਟਕਪੂਰਾ ਦੇ ਸੀਨੀਅਰ ਆਗੂ ਇੰਜੀ. ਰਾਜ ਕੁਮਾਰ ਅਗਰਵਾਲ, ਪ੍ਰਧਾਨ ਲਾਇਨ ਅਮਰ ਨਾਥ ਗੋਇਲ, ਸੈਕਟਰੀ ਲਾਇਨ ਸਵਤੰਤਰ ਗੋਇਲ, ਖ਼ਜ਼ਾਨਚੀ ਲਾਇਨ ਦਿਨੇਸ਼ ਮਿੱਤਲ ਅਤੇ ਪ੍ਰੋਜੈਕਟ ਚੇਅਰਮੈਨ ਲਾਇਨ ਅਸ਼ਵਨੀ ਜਿੰਦਲ ਅਤੇ ਲਾਇਨ ਆਰ.ਐਸ ਰਾਣਾ ਨੇ ਦੱਸਿਆ ਕਿ ਇਸ ਕੈਂਪ ਵਿਚ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਬਿਲਕੁੱਲ ਮੁਫ਼ਤ ਕੀਤਾ ਜਾਵੇਗਾ | ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਸਵੇਰੇ 9 ਵਜੇ ਤੋਂ 1 ਵਜੇ ਤੱਕ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਕੈਂਪ ਦਾ ਲਾਭ ਲੈਣ ਵਾਲੇ ਵਿਅਕਤੀ ਆਧਾਰ ਕਾਰਡ, ਵੋਟਰ ਕਾਰਡ ਨਾਲ ਲਿਆਉਣ, ਸ਼ੂਗਰ ਵਾਲੇ ਵਿਅਕਤੀ ਦੀ ਸ਼ੂਗਰ 200 ਤੋਂ ਘੱਟ ਹੋਣੀ ਚਾਹੀਦੀ ਹੈ |
ਪੰਜਾਬ ਵਿਚ ਹੜ੍ਹਾਂ ਕਾਰਨ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਮੁਲਤਵੀ
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਹਰ ਵਰ੍ਹੇ ਬਾਬਾ ਫ਼ਰੀਦ ਆਗਮਨ ਪੁਰਬ 'ਤੇ 19 ਤੋਂ 23 ਸਤੰਬਰ ਤੱਕ ਕਰਵਾਏ ਜਾਂਦੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਟੂਰਨਾਮੈਂਟ ਇਸ ਵਾਰ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਅੱਜ ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਪਰਮਪਾਲ ਸਿੰਘ ਰੇਲਵੇ ਦੀ ਪ੍ਰਧਾਨਗੀ ਹੇਠ ਹੋਈ ਹੈ | ਜਿਸ ਵਿਚ ਬਾਵਾ ਗੁਰਿੰਦਰ ਸਿੰਘ, ਹਰਜੀਤ ਸਿੰਘ ਬੋਦਾ, ਹਰਦੇਵ ਸਿੰਘ ਗਿਆਨੀ, ਸੰਤ ਸਿੰਘ, ਅਲਬੇਲ ਸਿੰਘ, ਮੱਘਰ ਸਿੰਘ ਖ਼ਾਲਸਾ, ਗੁਰਦੇਵ ਸਿੰਘ, ਬਰਕਤ ਸਿੰਘ ਫ਼ੌਜੀ ਅਤੇ ਨਵੇਂ ਲਏ ਗਏ ਮੈਂਬਰ ਗੁਰਜਾਪ ਸਿੰਘ ਸੇਖੋਂ, ਅੰਤਰ ਰਾਸ਼ਟਰੀ ਹਾਕੀ ਖਿਡਾਰੀ ਰਾਮ ਲਾਲ ਫ਼ੱਤੂ, ਅਰਸ਼ਦੀਪ ਸਿੰਘ ਅਤੇ ਮੋਹਿਤ ਸ਼ਰਮਾ ਵੀ ਹਾਜ਼ਰ ਸਨ | ਕਲੱਬ ਵਲੋਂ ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਾਰ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਅਤੇ ਕਰਾਫ਼ਟ ਮੇਲਾ ਰੱਦ ਕੀਤੇ ਜਾਣ ਤੋਂ ਬਾਅਦ ਲਿਆ ਗਿਆ ਹੈ |
ਪਿਛਲੀ ਖ਼ਬਰ ਫ਼ਿਲਮੀ ਅਦਾਕਾਰ ਪਿ੍ੰਸ ਕੰਵਲਜੀਤ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਪਿੰਡ ਰਾਮੇਆਣਾ ਦੇ ਸੜਕ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।