07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲਗਾਏ ਵਿਸ਼ੇਸ਼ ਮੈਡੀਕਲ ਕੈਂਪ

ਅਜੀਤ ਡੈਸਕ 24-09-2025

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹੜ੍ਹਾਂ ਨਾਲ ਪ੍ਰਭਾਵਿਤ 25 ਪਿੰਡਾਂ 'ਚ ਲਗਾਤਾਰ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਲਗਾਏ ਕੈਂਪਾਂ ਵਿਚ 2635 ਮਰੀਜ਼ਾਂ ਦੀ ਜਾਂਚ ਕਰਕੇੇ ਮੁਫ਼ਤ ਦਵਾਈਆ ਦਿੱਤੀਆਂ ਗਈਆਂ ਹਨ | ਡਾ. ਕੁਲਤਾਰ ਸਿੰਘ ਨੋਡਲ ਅਫ਼ਸਰ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਬਰਸਾਤਾਂ ਦੌਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿਚ ਓ.ਆਰ.ਐੱਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਸਿਹਤ ਵਿਭਾਗ ਵਲੋਂ ਸਾਰੀਆ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਦਿੱਤਾ ਜਾ ਰਿਹਾ ਹੈ | ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਲਗਾਤਾਰ ਪਾਣੀ ਖੜ੍ਹਾ ਹੋਣ ਨਾਲ ਮੱਛਰ ਪੈਦਾ ਹੋ ਸਕਦੇ ਹਨ, ਜਿਸ ਨਾਲ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਹੋ ਸਕਦੀ ਹੈ, ਇਸ ਤੋਂ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ ਅਤੇ ਸੌਣ ਵੇਲੇ ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਜਾਂ ਮੱਛਰਵਾਨੀਆਂ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ |ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ |
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਆਪਣੀ ਨਿੱਜੀ ਕਮਾਈ 'ਚੋਂ ਐੱਸ.ਸੀ. ਭਾਈਚਾਰੇ ਦੀ ਕੀਤੀ ਮਦਦ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।