07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਲੋਟ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ

ਅਜੀਤ ਡੈਸਕ 24-09-2025
ਮਲੋਟ, 23 ਸਤੰਬਰ (ਅਜਮੇਰ ਸਿੰਘ ਬਰਾੜ)-ਮਲੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਕਮੇਟੀ ਦੇ ਸੁਪਰਵਾਈਜ਼ਰ ਤੇ ਹੋਰ ਸਟਾਫ਼ ਨੇ ਨਰਮੇ ਦੀ ਬੋਲੀ ਸ਼ੁਰੂ ਕਰਵਾਈ | ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਵਪਾਰੀਆਂ ਵਲੋਂ ਨਰਮਾ 6800 ਰੁਪਏ ਦੇ ਲਗਪਗ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦਿਆ ਜਾ ਰਿਹਾ ਹੈ | ਚੇਅਰਮੈਨ ਜਸ਼ਨ ਬਰਾੜ ਲੱਖੇਵਾਲੀ ਨੇ ਦੱਸਿਆ ਕਿ 1 ਅਕਤੂਬਰ ਤੋਂ ਸਰਕਾਰੀ ਬੋਲੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਮੀਂਹ ਜ਼ਿਆਦਾ ਪੈਣ ਕਰਕੇ ਨਰਮੇ ਦਾ ਝਾੜ ਵੀ ਘਟਿਆ ਹੈ ਤੇ ਨਰਮੇ ਦਾ ਭਾਅ ਵੀ ਬਹੁਤ ਜ਼ਿਆਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਤੇ ਵਪਾਰੀਆਂ ਦੀ ਆਪਸੀ ਹੋਈ ਮੀਟਿੰਗ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਨਰਮੇ ਦਾ ਭਾਅ ਤੇਜ਼ ਹੋਵੇਗਾ | ਉਨ੍ਹਾਂ ਕਿਹਾ ਕਿ ਬਾਰਿਸ਼ਾਂ ਤੇਜ਼ ਹੋਣ ਕਰਕੇ ਜਿੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ, ਉੱਥੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਨਰਮੇ ਦੇ ਭਾਅ ਵੀ ਤੇਜ਼ ਹੋਣ ਦੀ ਉਮੀਦ ਹੈ | ਉਧਰ ਪਿੰਡ ਸ਼ਾਮਖੇੜਾ ਤੋਂ ਆਪਣਾ ਨਰਮਾ ਮੰਡੀ ਵਿਚ ਲਿਆਏ ਕਿਸਾਨ ਬਲਕਾਰ ਸਿੰਘ ਨੇ ਕਿਹਾ ਕਿ ਨਰਮੇ ਦਾ ਭਾਅ ਇਸ ਵਾਰ ਬਹੁਤ ਘੱਟ ਹੈ, ਜਦਕਿ ਮੀਂਹ ਪੈਣ ਕਰਕੇ ਨਰਮੇ ਦਾ ਝਾੜ ਵੀ ਘੱਟ ਨਿਕਲ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਤੀ ਲਾਗਤ ਬਹੁਤ ਜ਼ਿਆਦਾ ਵੱਧ ਗਈ ਹੈ ਅਤੇ ਘਰਾਂ ਦੇ ਖ਼ਰਚੇ ਤੇ ਮਹਿੰਗਾਈ ਅਸਮਾਨ ਛੂਹ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਰਮੇ ਦਾ ਭਾਅ 6568 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਿਆ ਹੈ, ਜਦਕਿ ਨਾਲ ਵਾਲੀ ਢੇਰੀ ਤਾਂ 6500 ਰੁਪਏ ਨੂੰ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ, ਮੰਡੀ ਸੁਪਰਵਾਈਜ਼ਰ ਸੰਦੀਪ ਕੁਮਾਰ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ ਵਲੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਕੁਰਸੀ 1, ਪਰ ਪ੍ਰਧਾਨ ਬਣਾ ਦਿੱਤੇ 2

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।